View in English:
May 17, 2024 2:34 pm

ਸੁਖਪਾਲ ਖਹਿਰਾ ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ 22 ਜਨਵਰੀ ਤੱਕ ਜਵਾਬ ਦਾਖ਼ਲ ਕਰਨ ਦਾ ਹੁਕਮ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਜਨਵਰੀ 16

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਤਲਬ ਕੀਤਾ ਹੈ।

ਖਹਿਰਾ ਨੇ ਆਪਣੀ ਪਟੀਸ਼ਨ ’ਚ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੂੰ ਇਕ ਮਾਮਲੇ ’ਚ ਹਾਈ ਕੋਰਟ ਤੋਂ ਮਿਲੀ ਜ਼ਮਾਨਤ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਕਪੂਰਥਲਾ ’ਚ ਇਕ ਹੋਰ ਮਾਮਲਾ ਦਰਜ ਕੀਤਾ ਗਿਆ ਸੀ। ਐੱਫਆਈਆਰ ’ਚ ਦੋਸ਼ ਹੈ ਕਿ ਸੁਖਪਾਲ ਖਹਿਰਾ ਨੇ ਉਨ੍ਹਾਂ ਖ਼ਿਲਾਫ਼ ਦਰਜ ਇਕ ਅਪਰਾਧਿਕ ਮਾਮਲੇ ’ਚ ਗਵਾਹ ਨੂੰ ਧਮਕਾਇਆ ਤੇ ਸਬੂਤਾਂ ਨੂੰ ਮਿਟਾਉਣ ਦੇ ਯਤਨ ਕੀਤੇ ਹਨ। ਖਹਿਰਾ ਨੇ ਉਨ੍ਹਾਂ ਖ਼ਿਲਾਫ਼ ਦਰਜ ਇਸ ਐੱਫਆਈਆਰ ਨੂੰ ਬਦਲੇ ਦੀ ਭਾਵਨਾ ਦੱਸਦੇ ਹੋਏ ਇਸ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਹੈ। ਨਾਲ ਹੀ ਉਕਤ ਐੱਫਆਈਆਰ ਨੂੰ ਲੈ ਕੇ ਫ਼ੈਸਲਾ ਆਉਣ ਤਕ ਕਿਸੇ ਵੀ ਤਰ੍ਹਾਂ ਦੀ ਕਾਰਵਾਈ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ। ਹਾਈ ਕੋਰਟ ਨੇ ਖਹਿਰਾ ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ 22 ਜਨਵਰੀ ਤਕ ਜਵਾਬ ਦਾਖ਼ਲ ਕਰਨ ਦਾ ਆਦੇਸ਼ ਦਿੱਤਾ ਹੈ।

Leave a Reply

Your email address will not be published. Required fields are marked *

View in English