ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਦਸੰਬਰ 20
ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕਿਹਾ ਕਿ ਦਿੱਗਜ ਨੇਤਾ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਚੌਟਾਲਾ ਜੀ ਦੇ ਦਿਹਾਂਤ ’ਤੇ ਡੂੰਘਾ ਦੁੱਖ ਹੋਇਆ ਹੈ। ਆਪਣੀ ਸਾਰੀ ਉਮਰ, ਉਨ੍ਹਾਂ ਨੇ ਕਿਸਾਨਾਂ ਅਤੇ ਗਰੀਬਾਂ ਦੇ ਹਿੱਤਾਂ ਲਈ ਕੰਮ ਕੀਤਾ। ਉਨ੍ਹਾਂ ਦਾ ਦਿਹਾਂਤ ਅਜਿਹੇ ਸਮੇਂ ਵਿਚ ਹੋ ਜਾਣਾ, ਜਦੋਂ ਸਾਡੇ ਕਿਸਾਨ ਇਨਸਾਫ਼ ਅਤੇ ਬਚਾਅ ਦੀ ਲੜਾਈ ਵਿਚ ਲੱਗੇ ਹੋਏ ਹਨ, ਸਮਾਜ ਲਈ ਅਤੇ ਖਾਸ ਕਰਕੇ ਕਿਸਾਨਾਂ ਅਤੇ ਦੱਬੇ-ਕੁਚਲੇ ਲੋਕਾਂ ਲਈ ਇਕ ਬਹੁਤ ਵੱਡਾ ਘਾਟਾ ਹੈ। ਉਨ੍ਹਾਂ ਦਾ ਦਿਹਾਂਤ ਮੇਰੇ ਅਤੇ ਮੇਰੇ ਪਰਿਵਾਰ ਲਈ ਵੀ ਬਹੁਤ ਵੱਡਾ ਨਿੱਜੀ ਘਾਟਾ ਹੈ। ਮੈਂ ਉਨ੍ਹਾਂ ਦੇ ਨਿੱਘੇ ਅਤੇ ਮਾਰਗਦਰਸ਼ਕ ਹੱਥ ਨੂੰ ਹਮੇਸ਼ਾ ਯਾਦ ਕਰਾਂਗਾ। ਮੈਂ ਇਸ ਘਾਟੇ ਦੀ ਡੂੰਘੀ ਭਾਵਨਾ ਨੂੰ ਸਾਂਝਾ ਕਰਦਾ ਹਾਂ ਜਿਸ ਵਿਚ ਆਮ ਲੋਕ ਅਤੇ ਉਸਦਾ ਪਰਿਵਾਰ ਇਸ ਸਮੇਂ ਵਿਚੋਂ ਗੁਜ਼ਰ ਰਿਹਾ ਹੋਵੇਗਾ।