ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਅਕਤੂਬਰ 15
ਸੁਪਰੀਮ ਕੋਰਟ ਨੇ ਅੱਜ ਦੀਵਾਲੀ ਤੋਂ ਪਹਿਲਾਂ ਦਿੱਲੀ-ਐਨ.ਸੀ.ਆਰ. ਨੂੰ ਤੋਹਫ਼ਾ ਦਿੱਤਾ ਹੈ। ਸੁਪਰੀਮ ਕੋਰਟ ਨੇ ਸਿਰਫ਼ 21 ਅਕਤੂਬਰ, 2025 ਤੱਕ ਪ੍ਰਮਾਣਿਤ ਗ੍ਰੀਨ ਪਟਾਕਿਆਂ ਦੀ ਵਰਤੋਂ ਅਤੇ ਵਿਕਰੀ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਹੋਰ ਕਿਸਮਾਂ ਦੇ ਪਟਾਕਿਆਂ ’ਤੇ ਪਾਬੰਦੀ ਲਾਗੂ ਰਹੇਗੀ ਅਤੇ ਜੇਕਰ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਨਿਰਮਾਤਾਵਾਂ ਅਤੇ ਵਿਕਰੇਤਾਵਾਂ ਨੂੰ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।