ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਜਨਵਰੀ 3
ਸੁਪਰੀਮ ਕੋਰਟ ਨੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਅਤੇ ਚਾਰ ਹੋਰਾਂ ਨੂੰ 2002 ਵਿਚ ਸੰਪਰਦਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਕੇਸ ਵਿਚ ਬਰੀ ਕਰਨ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਸੀ.ਬੀ.ਆਈ. ਦੀ ਪਟੀਸ਼ਨ ’ਤੇ ਨੋਟਿਸ ਜਾਰੀ ਕੀਤਾ ਹੈ।