View in English:
January 8, 2025 5:00 pm

ਸੂਬੇ ‘ਚ ਸਰਕਾਰੀ ਬੱਸਾਂ ਦੀ ਹੜਤਾਲ ਖਤਮ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਜਨਵਰੀ 7

ਪੰਜਾਬ ਰੋਡਵੇਜ਼/ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਦੀ ਪੰਜਾਬ ਵਿਚ ਚੱਲ ਰਹੀ 3 ਦਿਨਾਂ ਹੜਤਾਲ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨਾਲ ਇਕ ਮੀਟਿੰਗ ਸੱਦ ਲਈ ਹੈ। 15 ਜਨਵਰੀ ਨੂੰ ਮੀਟਿੰਗ ਦਾ ਸਮਾਂ ਦੇਣ ਤੋਂ ਬਾਅਦ ਯੂਨੀਅਨ ਵਲੋਂ ਹੜਤਾਲ ਖ਼ਤਮ ਕਰ ਦਿੱਤੀ ਗਈ ਹੈ। ਇਸ ਤਹਿਤ ਹੁਣ ਭਲਕੇ 8 ਜਨਵਰੀ ਤੋਂ ਬੱਸ ਸਰਵਿਸ ਚਾਲੂ ਹੋ ਜਾਵੇਗੀ।

ਇਸ ਸੰਬੰਧੀ ਉਪ ਪ੍ਰਮੁੱਖ ਸਕੱਤਰ ਵਲੋਂ ਜਾਰੀ ਕੀਤੇ ਗਏ ਨੋਟੀਫ਼ਿਕੇਸ਼ਨ ’ਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਭਗੰਵਤ ਮਾਨ ਵਲੋਂ ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ, ਪੰਜਾਬ ਨਾਲ ਉਨ੍ਹਾਂ ਦੀਆਂ ਮੰਗਾਂ ਸੰਬੰਧੀ ਮਿਤੀ 15 ਜਨਵਰੀ 2025 ਨੂੰ ਸਵੇਰ 11.30 ਵਜੇ ਮੁੱਖ ਮੰਤਰੀ ਦਫ਼ਤਰ, ਪੰਜਾਬ ਸਿਵਲ ਸਕੱਤਰੇਤ 1 ਚੰਡੀਗੜ੍ਹ ਵਿਖੇ ਮੀਟਿੰਗ ਰੱਖੀ ਗਈ ਹੈ। ਇਸ ਨੋਟੀਫਿਕੇਸ਼ਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਯੂਨੀਅਨ ਦੇ ਵੱਧ ਤੋਂ ਵੱਧ 5 ਮੈਂਬਰ ਇਸ ਮੀਟਿੰਗ ਵਿਚ ਸ਼ਾਮਿਲ ਹੋ ਸਕਦੇ ਹਨ।

Leave a Reply

Your email address will not be published. Required fields are marked *

View in English