ਫੈਕਟ ਸਮਾਚਾਰ ਸੇਵਾ
ਲੁਧਿਆਣਾ, ਮਾਰਚ 2
ਵਧੀਕ ਡਿਪਟੀ ਕਮਿਸ਼ਨਰ (ਪੇਂਂਡੂ ਵਿਕਾਸ) ਅਮਿਤ ਕੁਮਾਰ ਪੰਚਾਲ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ 8 ਮਾਰਚ ਨੂੰ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਵਿੱਚ ਛੁੱਟੀ ਰਹੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੋਲੀ ਦੇ ਤਿਓਹਾਰ ਨੂੰ ਮੁੱਖ ਰੱਖਦੇ ਹੋਏ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਅਤੇ ਇਸ ਦਿਨ ਸੇਵਾ ਕੇਂਦਰ ਵੀ ਬੰਦ ਰਹਿਣਗੇ।