ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਜੂਨ 19
ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ ਜਿਨ੍ਹਾਂ ਨੂੰ 15 ਜੂਨ 2025 ਨੂੰ ਪੇਟ ਨਾਲ ਸਬੰਧਤ ਸਮੱਸਿਆ ਕਾਰਨ ਸਰ ਗੰਗਾ ਰਾਮ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਨੂੰ ਇਲਾਜ ਤੋਂ ਬਾਅਦ ਅੱਜ ਛੁੱਟੀ ਦੇ ਦਿੱਤੀ ਗਈ ਹੈ। ਹਸਪਤਾਲ ਦੇ ਚੇਅਰਮੈਨ ਡਾ. ਅਜੇ ਸਵਰੂਪ ਅਨੁਸਾਰ, ਸੋਨੀਆ ਗਾਂਧੀ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।