ਫੈਕਟ ਸਮਾਚਾਰ ਸੇਵਾ
ਅੰਮ੍ਰਿਤਸਰ , ਅਗਸਤ 6
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋਣ ਲਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਕੱਤਰੇਤ ਵਿਖੇ ਪਹੁੰਚੇ ਹਨ। ਇਸ ਤੋਂ ਪਹਿਲਾਂ ਹਰਜੋਤ ਸਿੰਘ ਬੈਂਸ ਨੇ ਗੁਰਦੁਆਰਾ ਗੁਰੂ ਕੇ ਮਹਿਲ ਜਨਮ ਅਸਥਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ।
ਦੱਸ ਦੇਈਏ ਕਿ ਹਰਜੋਤ ਸਿੰਘ ਬੈਂਸ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀਨਗਰ ਵਿਖੇ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਮਨਾਉਂਦੇ ਸਮੇਂ ਸਮਾਗਮ ਦੌਰਾਨ ਨਾਚ ਗਾਣੇ ਦੇ ਮਾਮਲੇ ਵਿੱਚ ਸੱਦਿਆ ਗਿਆ ਹੈ।