View in English:
May 20, 2024 12:48 am

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਬਣੇ ਗਿਆਨੀ ਰਘਬੀਰ ਸਿੰਘ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ , ਜੂਨ 16

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਅਹਿਮ ਫੈਸਲੇ ਲਏ ਗਏ ਹਨ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਕੱਤਰਤਾ ਵਿਚ ਅਹਿਮ ਫੈਸਲੇ ਲਏ ਹਨ। ਇਕੱਤਰਤਾ ‘ਚ ਫੈਸਲਾ ਕੀਤਾ ਗਿਆ ਕਿ ਗਿਆਨੀ ਰਘਬੀਰ ਸਿੰਘ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਨਿਯੁਕਤ ਕੀਤੇ ਜਾਣਗੇ।

ਦੱਸ ਦੇਈਏ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਸਵੈਇਸ਼ਾ ਨਾਲ ਸ੍ਰੀ ਅਕਾਲ ਤਖਤ ਸਾਹਿਬ ਦੀਆਂ ਸੇਵਾਵਾਂ ਨੂੰ ਹੋਰ ਨਾ ਨਿਭਾਉਣ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵੱਜੋਂ ਸੇਵਾਵਾਂ ਨਿਭਾਉਣ ਨੂੰ ਸ਼੍ਰੋਮਣੀ ਕਮੇਟੀ ਨੇ ਮੰਨ ਲਿਆ ਹੈ। ਗਿਆਨੀ ਸੁਲਤਾਨ ਸਿੰਘ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਦੀਆਂ ਸੇਵਾਵਾਂ ਵੀ ਨਾਲ ਨਿਭਾਉਣ ਲਈ ਨਿਯੁਕਤੀ ਕੀਤੀ ਹੈ। ਗਿਆਨੀ ਜਗਤਾਰ ਸਿੰਘ ਲੁਧਿਆਣਾ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕਾਰਜਕਾਰੀ ਮੁੱਖ ਗ੍ਰੰਥੀ ਦੀਆਂ ਸੇਵਾਵਾਂ ਨੂੰ ਵਾਪਸ ਲੈ ਲਿਆ ਹੈ।

ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਲਗਾਤਾਰ ਵਿਵਾਦਾਂ ਵਿਚ ਘਿਰ ਰਹੇ ਸਨ। ਜਿਸ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਕੀਤੇ ਹਨ । ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਇਸ ਸਮੇਂ ਵਿਦੇਸ਼ੀ ਦੌਰੇ ‘ਤੇ ਹਨ, ਜੋ 17 ਜੂਨ ਨੂੰ ਵਾਪਸ ਪਰਤਣਗੇ। ਇਥੇ ਇਹ ਵੀ ਦਸਣਯੋਗ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਆਪ ਆਗੂ ਰਾਘਵ ਚੱਢਾ ਦੀ ਮੰਗਣੀ ਵਿਚ ਸ਼ਾਮਲ ਹੋਣ ਦੇ ਵਿਵਾਦ ਨੂੰ ਸ਼੍ਰੋਮਣੀ ਕਮੇਟੀ ਨੇ ਵਿਚਾਰ ਅਧੀਨ ਰੱਖਿਆ ਸੀ।

Leave a Reply

Your email address will not be published. Required fields are marked *

View in English