View in English:
May 9, 2024 2:28 pm

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ, ਅਪ੍ਰੈਲ 27

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਅੱਜ ਸ੍ਰੀ ਅਕਾਲ ਤਖਤ ਸਾਹਿਬ, ਸ੍ਰੀ ਹਰਿਮੰਦਰ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਆਰੰਭ ਹੋਏ ਇਸ ਨਗਰ ਕੀਰਤਨ ਵਿਚ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਅਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਨਾ, ਸਕੱਤਰ ਪ੍ਰਤਾਪ ਸਿੰਘ, ਮੈਨੇਜਰ ਸ੍ਰੀ ਦਰਬਾਰ ਸਾਹਿਬ ਅਤੇ ਕੁਲਦੀਪ ਸਿੰਘ ਪੰਡੋਰੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ, ਕਰਮਚਾਰੀ ਅਤੇ ਸੰਗਤਾਂ ਸ਼ਾਮਿਲ ਹਨ।

ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਬਾਅਦ ਦੁਪਹਿਰ ਗੁਰਦੁਆਰਾ ਗੁਰੂ ਕੇ ਮਹਿਲ ਗੁਰੂ ਬਾਜ਼ਾਰ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ 29 ਅਪ੍ਰੈਲ ਨੂੰ ਮਨਾਇਆ ਜਾ ਰਿਹਾ ਹੈ।

Leave a Reply

Your email address will not be published. Required fields are marked *

View in English