View in English:
June 29, 2024 10:47 am

ਸ੍ਰੀ ਦਰਬਾਰ ਸਾਹਿਬ ‘ਚ ਫਿਲਮ ਪ੍ਰਮੋਸ਼ਨ ‘ਤੇ ਲੱਗੀ ਰੋਕ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ , ਜੂਨ 26

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਫਿਲਮਾਂ ਦੇ ਪ੍ਰਚਾਰ ‘ਤੇ ਪਾਬੰਦੀ ਲਾ ਦਿੱਤੀ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਫਿਲਮਾਂ ਨੂੰ ਪ੍ਰਮੋਟ ਕਰਨ ਦਾ ਸਥਾਨ ਨਹੀਂ ਹੈ। ਉਨ੍ਹਾਂ ਕਿਹਾ ਕਿ ਤੁਸੀਂ ਇੱਥੇ ਆ ਕੇ ਮੱਥਾ ਟੇਕੋ, ਅਰਦਾਸ ਕਰੋ ਪਰ ਆਪਣੀਆਂ ਫਿਲਮਾਂ ਦਾ ਪ੍ਰਚਾਰ ਬਿਲਕੁਲ ਨਾ ਕਰੋ। ਸ੍ਰੀ ਹਰਿਮੰਦਰ ਸਾਹਿਬ ਬਾਣੀ ਪੜ੍ਹਨ ਤੇ ਸੁਣਨ ਦਾ ਸਥਾਨ ਹੈ।

ਆਪਣੀ ਕਾਮਯਾਬੀ ਲਈ ਸ੍ਰੀ ਹਰਿਮੰਦਰ ਸਾਹਿਬ ਆਏ ਸੀ ਦਿਲਜੀਤ
ਹਾਲ ਹੀ ‘ਚ ਅਦਾਕਾਰ ਦਿਲਜੀਤ ਦੋਸਾਂਝ ਆਪਣੀ ਫਿਲਮ ‘ਜੱਟ ਐਂਡ ਜੂਲੀਅਟ-3’ ਦੀ ਸਫਲਤਾ ਲਈ ਇੱਥੇ ਪਹੁੰਚੇ ਸਨ। ਦਿਲਜੀਤ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਪਵਿੱਤਰ ਪਰਿਕਰਮਾ ਦੇ ਦਰਸ਼ਨ ਵੀ ਕੀਤੇ। ਇਸ ਤੋਂ ਪਹਿਲਾਂ ਸਵੇਰੇ ਉਨ੍ਹਾਂ ਪਾਲਕੀ ਸਾਹਿਬ ਦੀ ਸੇਵਾ ਵੀ ਕੀਤੀ ਸੀ।

ਇਨਫਲੂਏਂਸਰ ਅਰਚਨਾ ਮਕਵਾਨਾ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਯੋਗ ਕਰਦੇ ਹੋਏ ਆਪਣੀ ਤਸਵੀਰ ਪੋਸਟ ਕੀਤੀ ਸੀ। SGPC ਨੇ ਅਰਚਨਾ ਮਕਵਾਨਾ ਖਿਲਾਫ਼ ਪੁਲਿਸ ਕੇਸ ਦਾਇਰ ਕਰਵਾਇਆ ਸੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਵੀ ਆਪਣੀ ਡਿਊਟੀ ਨਾ ਨਿਭਾਉਣ ਕਾਰਨ ਆਪਣੇ ਤਿੰਨ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ। ਹਾਲਾਂਕਿ ਬਾਅਦ ‘ਚ ਅਰਚਨਾ ਮਕਵਾਨਾ ਨੇ ਮਾਫ਼ੀ ਮੰਗ ਲਈ ਸੀ।

Leave a Reply

Your email address will not be published. Required fields are marked *

View in English