View in English:
June 5, 2025 7:59 am

ਸ੍ਰੀ ਦਰਬਾਰ ਸਾਹਿਬ ਨੇੜੇ ਹੋਈ ਗੁਟਕਾ ਸਾਹਿਬ ਦੀ ਬੇਅਦਬੀ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ, ਜੂਨ 3

ਸ੍ਰੀ ਦਰਬਾਰ ਸਾਹਿਬ ਦੇ ਵਿਚ ਸ਼ਹੀਦੀ ਦਿਹਾੜੇ ਚੱਲ ਰਹੇ ਹਨ ਤੇ 6 ਜੂਨ ਨੂੰ ਵੱਡਾ ਘੱਲੂਘਾਰਾ ਦਿਵਸ ਮਨਾਇਆ ਜਾਵੇਗਾ। ਉਸ ਨੂੰ ਲੈ ਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਚਾਰੇ ਪਾਸੇ ਚੱਪੇ ਚੱਪੇ ’ਤੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਦੌਰਾਨ ਦਰਬਾਰ ਸਾਹਿਬ ਦੇ ਬਾਹਰ ਬੇਅਦਬੀ ਹੋਣ ਦੀ ਇਕ ਵੱਡੀ ਘਟਨਾ ਸਾਹਮਣੇ ਆਈ ਹੈ।

ਜਾਣਕਾਰੀ ਮੁਤਾਬਕ ਦਰਬਾਰ ਸਾਹਿਬ ਦੇ ਬਾਹਰ ਸ੍ਰੀ ਗੁਰੂ ਅਰਜਨ ਦੇਵ ਨਿਵਾਸ ਦੇ ਨਜ਼ਦੀਕ ਇਕ ਵਿਅਕਤੀ ਵਲੋਂ ਬੇਅਦਬੀ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ, ਜਿਸ ਵਿਚ ਉਸ ਵਲੋਂ ਗੁਟਕਾ ਸਾਹਿਬ ਦੇ ਅੰਗ ਫਾੜੇ ਗਏ ਹਨ। ਜਦਕਿ ਮੌਕੇ ’ਤੇ ਹੀ ਸੰਗਤ ਵਲੋਂ ਉਸ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਅਤੇ ਫਿਲਹਾਲ ਪੁਲਿਸ ਵਲੋਂ ਉਸ ਨੂੰ ਗਿ੍ਰਫਤਾਰ ਕਰਕੇ ਉਸ ਤੋਂ ਪੁਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਏ.ਡੀ.ਸੀ.ਪੀ. ਜਸਰੂਪ ਕੌਰ ਬਾਠ ਨੇ ਦੱਸਿਆ ਕਿ ਫਿਲਹਾਲ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਪੁਲਿਸ ਦੀ ਟੀਮ ਜਾਂਚ ਕਰ ਰਹੀ ਹੈ।

Leave a Reply

Your email address will not be published. Required fields are marked *

View in English