ਫੈਕਟ ਸਮਾਚਾਰ ਸੇਵਾ
ਅੰਮ੍ਰਿਤਸਰ , ਜੁਲਾਈ 16
ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਮੁੜ ਧਮਕੀ ਮਿਲੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਆਰਡੀਐਕਸ ਦੇ ਹਮਲੇ ਦੀ ਹੁਣ ਤੱਕ ਸ਼੍ਰੋਮਣੀ ਕਮੇਟੀ ਨੂੰ ਅੱਜ ਤੱਕ 5 ਈਮੇਲਾਂ ਆ ਚੁੱਕੀਆਂ ਹਨ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਈਮੇਲ ਕਰਨ ਵਾਲੇ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਦੀ ਐਮਪੀ ਗੁਰਜੀਤ ਸਿੰਘ ਔਜਲਾ , ਮੁੱਖ ਮੰਤਰੀ ਪੰਜਾਬ ਨੂੰ ਵੀ ਸੀਸੀ ਵਿੱਚ ਰੱਖਿਆ ਗਿਆ ਹੈ।