ਫੈਕਟ ਸਮਾਚਾਰ ਸੇਵਾ
ਅੰਮ੍ਰਿਤਸਰ, ਮਾਰਚ 17
ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੇ ਪੱਤਰਿਆਂ ਦੀ ਧਵਾਈ ਦੀ ਕਾਰ ਸੇਵਾ ਅੱਜ ਯੂ.ਕੇ. ਦੀਆਂ ਸੰਗਤਾਂ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਦੇ ਸਹਿਯੋਗ ਨਾਲ ਜੈਕਾਰਿਆਂ ਦੀ ਗੂੰਜ ਵਿਚ ਸ਼ੁਰੂ ਕੀਤੀ ਗਈ। ਇਹ ਕਾਰ ਸੇਵਾ ਬਾਬਾ ਮਹਿੰਦਰ ਸਿੰਘ ਯੂ.ਕੇ. ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ। ਇਸ ਮੌਕੇ ਸਿੰਘ ਸਾਹਿਬਾਨ ਸਮੇਤ ਸ਼੍ਰੋਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।