View in English:
January 9, 2025 3:35 am

ਸੜਕ ਹਾਦਸਿਆਂ ਦੇ ਪੀੜਤਾਂ ਲਈ ਨਿਤਿਨ ਗਡਕਰੀ ਦਾ ਵੱਡਾ ਐਲਾਨ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਜਨਵਰੀ 8

ਕੇਂਦਰ ਸਰਕਾਰ ਸੜਕ ਹਾਦਸਿਆਂ ਦੇ ਪੀੜਤਾਂ ਨੂੰ ਵੱਡੀ ਰਾਹਤ ਦੇਣ ਜਾ ਰਹੀ ਹੈ। ਸੜਕ ਹਾਦਸਿਆਂ ’ਚ ਜ਼ਖਮੀ ਹੋਏ ਲੋਕ ਨਕਦੀ ਰਹਿਤ (ਕੈਸ਼ਲੈੱਸ) ਇਲਾਜ ਕਰਵਾ ਸਕਣਗੇ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਨਕਦ ਰਹਿਤ ਇਲਾਜ ਯੋਜਨਾ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਨੂੰ ਹਾਦਸੇ ਦੇ 24 ਘੰਟੇ ਦੇ ਅੰਦਰ ਸੂਚਨਾ ਦੇ ਦਿੱਤੀ ਜਾਂਦੀ ਹੈ ਤਾਂ ਪੀੜਤ ਦੇ ਇਲਾਜ ਦਾ ਖਰਚ ਸਰਕਾਰ ਵਲੋਂ ਚੁੱਕਿਆ ਜਾਵੇਗਾ। ਇਸ ਤਹਿਤ ਹਾਦਸੇ ਪੀੜਤਾਂ ਦੇ ਸੱਤ ਦਿਨਾਂ ਦੇ ਇਲਾਜ ਦਾ ਡੇਢ ਲੱਖ ਰੁਪਏ ਦਾ ਖਰਚਾ ਸਰਕਾਰ ਸਹਿਣ ਕਰੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਹਿੱਟ ਐਂਡ ਰਨ ਕੇਸਾਂ ਵਿਚ ਪੀੜਤ ਪਰਿਵਾਰਾਂ ਨੂੰ 2 ਲੱਖ ਰੁਪਏ ਤੱਕ ਦੇ ਮੁਆਵਜ਼ੇ ਦਾ ਐਲਾਨ ਵੀ ਕੀਤਾ ਹੈ।

Leave a Reply

Your email address will not be published. Required fields are marked *

View in English