View in English:
May 3, 2024 9:32 am

ਸੰਜੈ ਦੱਤ ਨੇ ਰਾਜਨੀਤੀ ‘ਚ ਆਉਣ ਦੀਆਂ ਖਬਰਾਂ ਦਾ ਕੀਤਾ ਖੰਡਨ

ਫੈਕਟ ਸਮਾਚਾਰ ਸੇਵਾ

ਮੁੰਬਈ, ਅਪ੍ਰੈਲ 8

ਬਾਲੀਵੁੱਡ ਅਦਾਕਾਰ ਸੰਜੇ ਦੱਤ ਨੇ ਇਕ ਟਵੀਟ ਸਾਂਝਾ ਕਰ ਰਾਜਨੀਤੀ ਵਿਚ ਆਉਣ ਬਾਰੇ ਫੈਲ ਰਹੀਆਂ ਅਫ਼ਵਾਹਾਂ ਨੂੰ ਨਕਾਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਮੈਂ ਆਪਣੇ ਰਾਜਨੀਤੀ ਵਿਚ ਸ਼ਾਮਿਲ ਹੋਣ ਬਾਰੇ ਸਾਰੀਆਂ ਅਫਵਾਹਾਂ ਬਾਰੇ ਦੱਸਣਾ ਚਾਹੁੰਦਾ ਹਾਂ ਕਿ ਮੈਂ ਕਿਸੇ ਪਾਰਟੀ ਵਿਚ ਸ਼ਾਮਿਲ ਨਹੀਂ ਹੋ ਰਿਹਾ ਅਤੇ ਨਾ ਹੀ ਚੋਣ ਲੜ ਰਿਹਾ ਹਾਂ। ਜੇਕਰ ਮੈਂ ਰਾਜਨੀਤਿਕ ਖੇਤਰ ਵਿਚ ਕਦਮ ਰੱਖਣ ਦਾ ਫੈਸਲਾ ਕਰਦਾ ਹਾਂ ਤਾਂ ਮੈਂ ਇਸਦਾ ਐਲਾਨ ਕਰਨ ਵਾਲਾ ਪਹਿਲਾ ਵਿਅਕਤੀ ਹੋਵਾਂਗਾ। ਕਿਰਪਾ ਕਰਕੇ ਹੁਣ ਤੱਕ ਮੇਰੇ ਬਾਰੇ ਵਿੱਚ ਜੋ ਵੀ ਖਬਰਾਂ ਫੈਲਾਈਆਂ ਜਾ ਰਹੀਆਂ ਹਨ ਉਨ੍ਹਾਂ ’ਤੇ ਵਿਸ਼ਵਾਸ ਕਰਨ ਤੋਂ ਗੁਰੇਜ਼ ਕਰੋ।

Leave a Reply

Your email address will not be published. Required fields are marked *

View in English