View in English:
May 20, 2024 4:59 am

ਹਰਜੋਤ ਸਿੰਘ ਬੈਂਸ ਵਲੋਂ “ਆਪ ਦੀ ਸਰਕਾਰ ਆਪ ਦੇ ਦੁਆਰ” ਅਧੀਨ 54 ਕੈਂਪਾਂ ਵਿੱਚ ਸ਼ਿਰਕਤ

ਫੈਕਟ ਸਮਾਚਾਰ ਸੇਵਾ

ਸ੍ਰੀ ਅਨੰਦਪੁਰ ਸਾਹਿਬ, ਫਰਵਰੀ 12

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 6 ਫ਼ਰਵਰੀ 2024 ਨੂੰ ਸ਼ੁਰੂ ਕੀਤੀ ਗਈ ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਅਧੀਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਉਪ ਮੰਡਲਾਂ ਵਿੱਚ ਹੁਣ ਤੱਕ ਲੱਗੇ ਕੈਂਪਾਂ ਵਿੱਚ ਨਿੱਜੀ ਤੌਰ ਤੇ ਸ਼ਿਰਕਤ ਕੀਤੀ ਗਈ।

ਇਨ੍ਹਾਂ ਕੈਂਪ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੋਕਾਂ ਵਿੱਚ ਬੈਠ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ। ਉਨ੍ਹਾਂ ਵੱਲੋਂ ਰੋਜ਼ਾਨਾ ਲਗਭਗ 10 ਕੈਂਪਾਂ ਵਿੱਚ ਨਿੱਜੀ ਤੌਰ ਤੇ ਸ਼ਿਰਕਤ ਕੀਤੀ ਜਾ ਰਹੀ ਹੈ, ਜਿੱਥੇ ਵੱਖ ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਮੁਲਾਕਣ ਕਰਨ ਦੇ ਨਾਲ ਨਾਲ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਲੋੜਵੰਦਾਂ ਤੱਕ ਪਹੁੰਚਾਉਣ ਲਈ ਇਨ੍ਹਾਂ ਕੈਂਪਾਂ ਵਿਚ ਵੱਖ ਵੱਖ ਵਿਭਾਗਾਂ ਦੀ ਕਾਰਗੁਜਾਰੀ ਵੀ ਪਰਖੀ ਜਾ ਰਹੀ ਹੈ।

ਕੈਬਨਿਟ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਦੀਆਂ ਨਿੱਜੀ ਸਮੱਸਿਆਵਾਂ ਅਤੇ ਸਾਂਝੇ ਮਸਲੇ ਮੌਕੇ ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ ਅਤੇ ਬਕਾਇਆ ਮੁਸ਼ਕਿਲਾਂ ਨੂੰ ਸਮਾਬੱਧ ਹੱਲ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ। ਜ਼ਿੱਥੇ ਲੋਕ ਇਨ੍ਹਾਂ ਕੈਂਪਾਂ ਵਿੱਚ ਆਪਣੇ ਨਿੱਜੀ ਕੰਮ ਕਰਵਾ ਰਹੇ ਹਨ, ਉਥੇ ਪਿੰਡਾਂ ਦੇ ਸਾਝੇ ਮਾਮਲੇ ਵੀ ਹੱਲ ਹੋ ਰਹੇ ਹਨ, ਸੜਕਾਂ, ਸਕੂਲਾਂ, ਹਸਪਤਾਲਾਂ, ਡਿਸਪੈਂਸਰੀਆਂ, ਗਲੀਆਂ, ਨਾਲੀਆਂ, ਝੱਪੜਾ, ਰੋਸ਼ਨੀ, ਡੰਗੇ ਲਗਾਉਣਾ, ਨੀਲੇ ਕਾਰਡ ਵਰਗੇ ਮਸਲੇ ਵੀ ਸਮਾਬੱਧ ਹੱਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾ ਰਹੇ ਹਨ।

ਹਰਜੋਤ ਬੈਂਸ ਵੱਲੋਂ ਸਾਰੇ ਕੈਂਪਾਂ ਦੇ ਵਿੱਚ ਸ਼ਿਰਕਤ ਕਰਨ ਮੌਕੇ ਇਲਾਕਾ ਵਾਸੀਆਂ ਨਾਲ ਸਾਝੀਆਂ ਬੈਠਕਾਂ ਕੀਤੀਆ ਜਾ ਰਹੀਆਂ ਹਨ ਅਤੇ ਪੰਚਾਇਤਾ ਤੇ ਲੋਕਾਂ ਦੀ ਮੰਗ ਅਨੁਸਾਰ ਵਿਕਾਸ ਕਾਰਜਾਂ ਲਈ ਗ੍ਰਾਟਾਂ ਦੇ ਗੱਫੇ ਦੇ ਰਹੇ ਹਨ। ਸਕੂਲਾਂ, ਸਿਹਤ ਕੇਂਦਰਾਂ ਤੇ ਹੋਰ ਸਰਕਾਰੀ ਅਦਾਰਿਆ ਦਾ ਦੌਰਾ ਕਰਕੇ ਉਨ੍ਹਾ ਦੀ ਕਾਰਗੁਜਾਰੀ ਦਾ ਮੁਲਾਕਣ ਕੀਤਾ ਜਾ ਰਿਹਾ ਹੈ। ਆਪਣੇ ਦੌਰੀਆ ਦੌਰਾਨ ਕੈਬਨਿਟ ਮੰਤਰੀ ਨੇ ਰਾਏਪੁਰ ਲੋਅਰ 36 ਲੱਖ ਰੁਪਏ, ਸ਼ਾਹਪੁਰ ਬੇਲਾ ਪੁੱਲ ਲਈ 10 ਲੱਖ ਅਤੇ ਸਕੂਲ ਦੇ ਗਰਾਊਡ ਲਈ 30 ਲੱਖ, ਗੰਭੀਰਪੁਰ ਅੱਪਰ ਲਈ 20 ਲੱਖ, ਸੂਰੇਵਾਲ ਅੱਪਰ ਲਈ 30 ਲੱਖ, ਅਜੋਲੀ ਲਈ 20 ਲੱਖ, ਬ੍ਰਹਮਪੁਰ ਲੋਅਰ ਸਕੂਲ ਲਈ 45 ਲੱਖ ਰੁਪਏ ਦੀਆਂ ਗ੍ਰਾਟਾਂ ਦੇ ਕੇ ਹਲਕੇ ਵਿੱਚ ਵਿਕਾਸ ਦੀ ਰਫਤਾਰ ਨੂੰ ਹੋਰ ਗਤੀ ਦਿੱਤੀ ਹੈ। ਉਨ੍ਹਾਂ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਖਿਡਾਰੀਆਂ ਤੇ ਖੇਡ ਕਲੱਬਾਂ ਨਾਲ ਬੈਠਕਾਂ, ਯੂਥ ਕਲੱਬਾਂ ਮਹਿਲਾ ਮੰਡਲਾਂ ਨੂੰ ਹੋਰ ਵਧੇਰੇ ਉਤਸ਼ਾਹ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਦੇ ਹਰ ਕੈਂਪ ਵਿੱਚ ਪਹੁੰਚ ਕੇ ਲੋਕਾਂ ਨਾਲ ਵਿਚਰਨ ਦੀ ਪ੍ਰਕਿਰਿਆ ਨੂੰ ਇਲਾਕਾ ਵਾਸੀਆਂ ਦਾ ਭਰਵਾ ਹੁੰਗਾਰਾ ਮਿਲ ਰਿਹਾ ਹੈ, ਹਰ ਦਿਨ ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪਾਂ ਵਿੱਚ ਲੋਕਾਂ ਦੀ ਆਮਦ ਤੇ ਉਤਸ਼ਾਹ ਵੱਧ ਰਿਹਾ ਹੈ। ਹੁਣ ਤੱਕ 54 ਕੈਪਾਂ ਵਿੱਚ 10 ਹਜਾਰ ਤੋ ਵੱਧ ਲੋਕਾ ਨੇ ਸਰਕਾਰੀ ਸੇਵਾਵਾ ਦਾ ਲਾਭ ਲਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ 92 ਪ੍ਰਤੀਸ਼ਤ ਲੋਕਾਂ ਦੇ ਘਰਾਂ ਦੇ ਬਿਜਲੀ ਦੇ ਬਿੱਲ ਮਾਫ ਹੋਏ ਹਨ, ਆਮ ਆਦਮੀ ਕਲੀਨਿਕ ਲੋਕਾਂ ਦੀਆਂ ਬਰੂਹਾਂ ਤੇ ਮਿਆਰੀ ਸਿਹਤ ਸਹੂਲਤ ਦੇ ਰਹੇ ਹਨ। ਸਿੱਖਿਆਂ ਦਾ ਕ੍ਰਾਂਤੀਕਾਰੀ ਦੌਰ ਆ ਗਿਆ ਹੈ, ਕੱਟੇ ਹੋਏ ਨੀਲੇ ਕਾਰਡ (ਆਟਾ ਦਾਲ ਕਾਰਡ) ਮੁੜ ਬਹਾਲ ਕਰਨਾ, ਵਿਦਿਆਰਥਣਾ ਨੂੰ ਸੁਰੱਖਿਅਤ ਵਿੱਦਿਅਕ ਅਦਾਰਿਆਂ ਵਿਚ ਲਿਆਉਣ ਲਈ ਟ੍ਰਾਸਪੋਰੇਸ਼ਨ ਦਾ ਪ੍ਰਬੰਧ ਕਰਨ, ਮੁਫਤ ਸਰਕਾਰੀ ਹਸਪਤਾਲਾ ਵਿੱਚ ਹਰ ਤਰਾਂ ਦੇ ਟੈਸਟ, ਦਵਾਈ ਦੀ ਸਹੂਲਤ ਨੂੰ ਯਕੀਨੀ ਬਣਾਉਣਾ। ਸੈਰ ਸਪਾਟਾ ਸਨਅਤ ਨੂੰ ਪ੍ਰਫੁੱਲਿਤ ਕਰਨਾ, ਅੰਤਰਰਾਸ਼ਟਰੀ ਖੇਡਾਂ ਵਿੱਚ ਮੈਡਲ ਜੇਤੂਆਂ ਨੂੰ ਉੱਚ ਅਹੁਦਿਆਂ ਤੇ ਤੈਨਾਤ ਕਰਨਾ, ਇਮਾਨਦਾਰ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਦਾ ਮੀਹ ਵਰਾਉਣ ਵਰਗੇ ਫੈਸਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲਏ ਹਨ। ਉਨ੍ਹਾਂ ਨੇ ਕਿਹਾ ਕਿ ਹੁਣ 1076 ਤੇ ਇੱਕ ਕਾਲ ਕਰਕੇ 44 ਸੇਵਾਵਾਂ ਦਾ ਲਾਭ ਘਰ ਬੈਠੇ ਲਿਆ ਜਾ ਸਕਦਾ ਹੈ, ਸਰਕਾਰੀ ਕਰਮਚਾਰੀ ਹੁਣ ਲੋਕਾਂ ਤੋਂ ਸਮਾਂ ਲੈ ਕੇ ਉਨ੍ਹਾਂ ਦੇ ਘਰ ਪਹੁੰਚ ਕੇ ਇਨ੍ਹਾਂ ਸੇਵਾਵਾਂ ਦਾ ਲਾਭ ਦੇ ਰਹੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦ ਹੀ ਸੂਬਾ ਵਾਸੀਆਂ ਨੂੰ ਕਈ ਹੋਰ ਵੱਡੀਆਂ ਸਹੂਲਤਾਂ ਦੇਣ ਲਈ ਕੰਮ ਵੀ ਜ਼ੰਗੀ ਪੱਧਰ ਤੇ ਚਲ ਰਿਹਾ ਹੈ।

Leave a Reply

Your email address will not be published. Required fields are marked *

View in English