View in English:
May 2, 2024 8:03 am

ਹਰਸਿਮਰਤ ਕੌਰ ਬਾਦਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ , ਅਪ੍ਰੈਲ 19

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨਤਮਸਤਕ ਹੋਏ। ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਖੇ ਬਾਦਲ ਪਰਿਵਾਰ ਵਲੋਂ ਲੰਮੇ ਸਮੇਂ ਤੋਂ ਸ੍ਰੀ ਆਖੰਡ ਪਾਠ ਸਾਹਿਬ ਦੀ ਲੜੀ ਚੱਲ ਰਹੀ ਹੈ। ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਅਤੇ ਪਾਠ ਦੀ ਆਰੰਭਤਾ ਮੌਕੇ ਬੀਬੀ ਹਰਸਿਮਰਤ ਕੌਰ ਨੇ ਹਾਜਰੀ ਭਰੀ।

ਇਸ ਉਪਰੰਤ ਬੀਬੀ ਬਾਦਲ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਸਾਰੀਆਂ ਸਰਕਾਰਾਂ ਤੇ ਸਾਰੀਆਂ ਪਾਰਟੀਆਂ ਦੀ ਕਾਰਗੁਜ਼ਾਰੀ ਦੇਖ ਲਈ ਹੈ। ਕਿਸ ਤਰ੍ਹਾਂ ਨਾਲ ਵੱਡੇ-ਵੱਡੇ ਵਾਅਦੇ ਕਰ ਕੇ ਸਰਕਾਰਾਂ ਬਣਨ ਤੋਂ ਬਾਅਦ ਕੀਤੇ ਵਾਅਦੇ ਭੁੱਲ ਜਾਂਦੇ ਹਨ ਤੇ ਆਮ ਲੋਕਾਂ ਨੂੰ ਵੀ ਭੁੱਲ ਜਾਂਦੇ ਹਨ। ਬੀਬੀ ਹਰਸਿਮਰਤ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਇਨ੍ਹਾਂ ਚੋਣਾਂ ‘ਚ ਦਿੱਲੀ ਤੋਂ ਰੀਮੋਟ ਨਾਲ ਚੱਲਣ ਵਾਲੀਆਂ ਪਾਰਟੀਆਂ ਦੀ ਨਹੀਂ ਸਗੋਂ ਪੰਜਾਬੀਆਂ ਦੀ ਆਪਣੀ ਜਿੱਤ ਹੋਵੇਗੀ।

Leave a Reply

Your email address will not be published. Required fields are marked *

View in English