ਫੈਕਟ ਸਮਾਚਾਰ ਸੇਵਾ
ਕਰਨਾਲ , ਫਰਵਰੀ 8
ਕਰਨਾਲ ਦੇ ਸੈਕਟਰ-3 ਵਿੱਚ ਸਥਿਤ ਇੱਕ ਕੈਮੀਕਲ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਫੈਕਟਰੀ ਵਿੱਚੋਂ ਲਗਾਤਾਰ ਧਮਾਕਿਆਂ ਦੀਆਂ ਆਵਾਜ਼ਾਂ ਸੁਣਾਈ ਦੇ ਰਹੀਆਂ ਸਨ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਮੌਕੇ ‘ਤੇ 20 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਵਿੱਚ ਲੱਗੀਆਂ।
ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ‘ਚ ਲੱਗੀਆਂ। ਅੱਗ ਕਾਰਨ ਆਲੇ-ਦੁਆਲੇ ਦੇ ਇਲਾਕੇ ਵਿੱਚ ਧੂੰਆਂ ਫੈਲ ਗਿਆ, ਜਿਸ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਹੈ। ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਵੀ ਮੌਕੇ ‘ਤੇ ਮੌਜੂਦ ਹਨ, ਤਾਂ ਜੋ ਸਥਿਤੀ ਨੂੰ ਕਾਬੂ ਕੀਤਾ ਜਾ ਸਕੇ।
ਜਾਣਕਾਰੀ ਅਨੁਸਾਰ ਸਵੇਰੇ 10:00 ਵਜੇ ਦੇ ਕਰੀਬ ਲੱਗੀ। ਫੈਕਟਰੀ ਵਿੱਚ ਮੌਜੂਦ ਰਸਾਇਣਾਂ ਕਾਰਨ ਵਾਰ-ਵਾਰ ਧਮਾਕੇ ਹੋਏ, ਜਿਸ ਕਾਰਨ ਰਾਹਤ ਕਾਰਜ ਮੁਸ਼ਕਲ ਹੋ ਰਹੇ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕ ਵੀ ਮੌਕੇ ‘ਤੇ ਇਕੱਠੇ ਹੋ ਗਏ, ਜਿਸ ਕਾਰਨ ਉੱਥੇ ਭਾਰੀ ਭੀੜ ਇਕੱਠੀ ਹੋ ਗਈ।