View in English:
June 23, 2024 8:21 am

ਹਰਿਆਣਾ ‘ਚ ਭੂਚਾਲ ਦੇ ਝਟਕੇ

ਲੋਕ ਘਰਾਂ ‘ਚੋਂ ਬਾਹਰ ਨਿਕਲੇ
ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 2.3
ਚੰਡੀਗੜ੍ਹ, 16 ਜੂਨ 2024 : ਹਰਿਆਣਾ ਦੇ ਝੱਜਰ ‘ਚ ਸ਼ਨੀਵਾਰ ਨੂੰ ਭੂਚਾਲ ਆਇਆ। ਸ਼ਾਮ ਕਰੀਬ 5 ਵਜੇ ਮਹਾਰਾਣਾ, ਬੇਰੀ ਨੇੜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਹੀ ਲੋਕ ਘਰਾਂ ਤੋਂ ਬਾਹਰ ਆ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 2.3 ਸੀ।

ਐਨਸੀਐਸ ਨੇ ਕਿਹਾ ਕਿ ਭੂਚਾਲ ਦਾ ਕੇਂਦਰ ਝੱਜਰ ਸ਼ਹਿਰ ਤੋਂ 10 ਕਿਲੋਮੀਟਰ ਉੱਤਰ ਵਿੱਚ, ਨਵੀਂ ਦਿੱਲੀ ਤੋਂ 53 ਕਿਲੋਮੀਟਰ ਪੱਛਮ ਵਿੱਚ ਅਤੇ 5 ਕਿਲੋਮੀਟਰ ਦੀ ਡੂੰਘਾਈ ਵਿੱਚ ਸਥਿਤ ਸੀ। ਫਿਲਹਾਲ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।

Leave a Reply

Your email address will not be published. Required fields are marked *

View in English