ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਅਗਸਤ 6
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਮੈਂ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਜੀ ਨੂੰ ਮਿਲਿਆ। ਪ੍ਰਧਾਨ ਮੰਤਰੀ ਨਾਲ ਮੇਰੀ ਮੁਲਾਕਾਤ ਵਿਚ, ਉਨ੍ਹਾਂ ਨੇ ਹਰਿਆਣਾ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਚਰਚਾ ਕੀਤੀ।
ਉੱਤਰਕਾਸ਼ੀ ਵਿਚ ਬੱਦਲ ਫਟਣ ਦੀ ਘਟਨਾ ’ਤੇ ਉਨ੍ਹਾਂ ਕਿਹਾ ਕਿ ਇਹ ਇਕ ਮੰਦਭਾਗੀ ਕੁਦਰਤੀ ਆਫ਼ਤ ਹੈ। ਮੈਂ ਪ੍ਰਭਾਵਿਤ ਪਰਿਵਾਰਾਂ ਨਾਲ ਆਪਣੀ ਹਮਦਰਦੀ ਪ੍ਰਗਟ ਕਰਦਾ ਹਾਂ।