View in English:
June 20, 2025 8:52 pm

ਹਰਿਆਣਾ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ ਨੂੰ ਮਿਲੀ ਇੱਕ ਸਾਲ ਦਾ ਕਾਰਜਕਾਲ ਵਧਾਉਣ ਦੀ ਮਨਜ਼ੂਰੀ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਜੂਨ 20

ਹਰਿਆਣਾ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ ਨੂੰ ਇੱਕ ਸਾਲ ਦਾ ਵਾਧਾ ਮਿਲਿਆ ਹੈ। ਰਸਤੋਗੀ 30 ਜੂਨ ਨੂੰ ਸੇਵਾਮੁਕਤ ਹੋਣ ਵਾਲੇ ਸਨ। ਕੇਂਦਰ ਸਰਕਾਰ ਨੇ ਇਸ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰ ਵੱਲੋਂ ਹਰਿਆਣਾ ਸਰਕਾਰ ਨੂੰ ਇਸ ਵਾਧੇ ਬਾਰੇ ਲਿਖਤੀ ਰੂਪ ਵਿੱਚ ਸੂਚਿਤ ਕਰ ਦਿੱਤਾ ਗਿਆ ਹੈ।

ਹਰਿਆਣਾ ਸਰਕਾਰ ਨੇ ਕੇਂਦਰ ਸਰਕਾਰ ਨੂੰ ਰਸਤੋਗੀ ਨੂੰ ਐਕਸਟੈਂਸ਼ਨ ਦੇਣ ਦੀ ਸਿਫਾਰਸ਼ ਕੀਤੀ ਸੀ। ਅਨੁਰਾਗ ਰਸਤੋਗੀ 1990 ਬੈਚ ਦੇ ਆਈਏਐਸ ਅਧਿਕਾਰੀ ਹਨ।

Leave a Reply

Your email address will not be published. Required fields are marked *

View in English