ਫੈਕਟ ਸਮਾਚਾਰ ਸੇਵਾ
ਰੋਹਤਕ, ਫਰਵਰੀ 27
ਹਰਿਆਣਾ ਦੇ ਮੌਸਮ ਵਿੱਚ ਅੱਜ ਮੁੜ ਬਦਲਾਅ ਆਇਆ ਹੈ। ਕਈ ਜ਼ਿਲ੍ਹਿਆਂ ਵਿੱਚ ਸਵੇਰੇ-ਸਵੇਰੇ ਬੂੰਦਾਬਾਂਦੀ ਹੋਈ, ਜਿਸ ਨਾਲ ਠੰਢ ਵਧ ਗਈ। ਅੱਜ ਸਵੇਰ ਤੋਂ ਹੀ ਨਾਰਨੌਲ ਉੱਤੇ ਕਾਲੇ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਨੇ ਅਗਲੇ ਤਿੰਨ-ਚਾਰ ਦਿਨਾਂ ਵਿੱਚ ਮੀਂਹ ਦੇ ਨਾਲ-ਨਾਲ ਗੜੇਮਾਰੀ ਦੀ ਭਵਿੱਖਬਾਣੀ ਕੀਤੀ ਹੈ।
ਪਾਣੀਪਤ ਵਿੱਚ ਵੀਰਵਾਰ ਸਵੇਰੇ 6 ਵਜੇ ਹਲਕੀ ਬਾਰਿਸ਼ ਸ਼ੁਰੂ ਹੋਈ। ਜੋ ਰੁਕ-ਰੁਕ ਕੇ ਜਾਰੀ ਰਹੀ। ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 16 ਡਿਗਰੀ ਦਰਜ ਕੀਤਾ ਗਿਆ। ਹਵਾ 16 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲ ਰਹੀ ਹੈ। ਕੁਰੂਕਸ਼ੇਤਰ ਵਿੱਚ ਬੂੰਦਾਬਾਂਦੀ ਹੋਈ ਹੈ। ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 12 ਡਿਗਰੀ ਦਰਜ ਕੀਤਾ ਗਿਆ। ਦਿਨ ਭਰ ਬੂੰਦਾਬਾਂਦੀ ਦੀ ਸੰਭਾਵਨਾ ਹੈ।