View in English:
September 18, 2024 1:21 pm

ਹਰਿਆਣਾ ਵਿਧਾਨ ਸਭਾ ਚੋਣ : ਕਾਂਗਰਸ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਸਤੰਬਰ 13

ਕਾਂਗਰਸ ਪਾਰਟੀ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਪਾਰਟੀ ਆਗੂ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ, ਭੁਪਿੰਦਰ ਹੁੱਡਾ, ਕੁਮਾਰੀ ਸ਼ੈਲਜਾ ਅਤੇ ਰਣਦੀਪ ਸਿੰਘ ਸੂਰਜੇਵਾਲਾ 5 ਅਕਤੂਬਰ ਨੂੰ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 40 ਸਟਾਰ ਪ੍ਰਚਾਰਕਾਂ ਵਿੱਚ ਸ਼ਾਮਲ ਹਨ। ਇਸ ਤੋਂ ਇਲਾਵਾ ਹਾਲ ਹੀ ਵਿਚ ਕਾਂਗਰਸ ਵਿਚ ਸ਼ਾਮਲ ਹੋਏ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਦੇ ਨਾਮ ਵੀ ਪਾਰਟੀ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਰੱਖੇ ਗਏ ਹਨ।

ਇਸ ਸੂਚੀ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਹਨ।

Leave a Reply

Your email address will not be published. Required fields are marked *

View in English