ਫੈਕਟ ਸਮਾਚਾਰ ਸੇਵਾ
ਹਿਸਾਰ , ਜਨਵਰੀ 24
ਮੁੱਖ ਮੰਤਰੀ ਗ੍ਰਾਮੀਣ ਆਵਾਸ ਯੋਜਨਾ 2.0 ਤਹਿਤ ਯੋਗ ਪਰਿਵਾਰਾਂ ਨੂੰ ਰਿਹਾਇਸ਼ੀ ਸਹੂਲਤਾਂ ਪ੍ਰਦਾਨ ਕਰਨ ਲਈ ਅੱਜ ਜ਼ਿਲ੍ਹਾ ਆਡੀਟੋਰੀਅਮ ਵਿੱਚ 100-100 ਗਜ਼ ਦੇ ਪਲਾਟਾਂ ਦੇ ਨੰਬਰਾਂ ਦਾ ਡਰਾਅ ਕੱਢਿਆ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸੀਈਓ ਜ਼ਿਲ੍ਹਾ ਪ੍ਰੀਸ਼ਦ ਹਰਬੀਰ ਸਿੰਘ ਨੇ ਕੀਤੀ।
ਡਰਾਅ ਵਿੱਚ ਹਿਸਾਰ ਜ਼ਿਲ੍ਹੇ ਦੇ ਪਿੰਡ ਚਿਕਨਵਾਸ, ਖਾਸਾ ਮਹਾਜਨ, ਕਿਰਾੜਾ , ਸਾਰੰਗਪੁਰ, ਡਾਇਆ ਅਤੇ ਗੁਰਾਨਾ ਦੇ ਯੋਗ ਪਰਿਵਾਰਾਂ ਨੂੰ ਸ਼ਾਮਲ ਕੀਤਾ ਗਿਆ ਸੀ। ਸੀਈਓ ਹਰਬੀਰ ਸਿੰਘ ਨੇ ਕਿਹਾ ਕਿ ਇਹ ਸਕੀਮ ਸੂਬਾ ਸਰਕਾਰ ਦੀ ਵਿਸ਼ੇਸ਼ ਪਹਿਲਕਦਮੀ ਹੈ, ਜਿਸ ਨਾਲ ਪੇਂਡੂ ਖੇਤਰਾਂ ਵਿੱਚ ਲੋੜਵੰਦ ਪਰਿਵਾਰਾਂ ਨੂੰ ਸਥਾਈ ਮਕਾਨ ਮੁਹੱਈਆ ਕਰਵਾਏ ਜਾਂਦੇ ਹਨ।