View in English:
July 7, 2024 11:16 am

ਹਾਥਰਸ ਭਗਦੜ : ਪੁਲਿਸ ਦੀ ਵੱਡੀ ਕਾਰਵਾਈ, ਪ੍ਰਬੰਧਕ ਕਮੇਟੀ ਦੇ 6 ਲੋਕ ਗ੍ਰਿਫਤਾਰ, ਮੁੱਖ ਦੋਸ਼ੀ ‘ਤੇ 1 ਲੱਖ ਦਾ ਇਨਾਮ ਐਲਾਨਿਆ

ਫੈਕਟ ਸਮਾਚਾਰ ਸੇਵਾ

ਅਲੀਗੜ੍ਹ ,ਜੁਲਾਈ 4

ਹਾਥਰਸ ਭਗਦੜ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਘਟਨਾ ਵਿੱਚ ਹੁਣ ਤੱਕ ਪ੍ਰਬੰਧਕ ਕਮੇਟੀ ਨਾਲ ਸਬੰਧਤ 6 ਸੇਵਾਦਾਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਘਟਨਾ ਦੇ ਮੁੱਖ ਪ੍ਰਬੰਧਕ-ਮੁੱਖ ਸੇਵਕ ਦੀ ਗ੍ਰਿਫ਼ਤਾਰੀ ਲਈ 1 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ ਹੈ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਉਪੇਂਦਰ, ਮੰਜੂ ਯਾਦਵ, ਮੁਕੇਸ਼ ਕੁਮਾਰ ਸ਼ਾਮਲ ਹਨ। ਘਟਨਾ ‘ਤੇ ਅਲੀਗੜ੍ਹ ਦੇ ਆਈਜੀ ਸ਼ਲਭ ਮਾਥੁਰ ਨੇ ਕਿਹਾ ਕਿ ਜ਼ੋਨ ਪੱਧਰ ‘ਤੇ ਸਾਰੇ ਜ਼ਿਲਿਆਂ ‘ਚ ਐੱਸਓਜੀ ਟੀਮਾਂ ਨੂੰ ਦੋਸ਼ੀਆਂ ਦੀ ਪਛਾਣ ਕਰਨ ਅਤੇ ਗ੍ਰਿਫਤਾਰ ਕਰਨ ਲਈ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੌਕੇ ਤੋਂ ਮਿਲੇ ਸਬੂਤਾਂ ਨੂੰ ਜਾਂਚ ਦਾ ਹਿੱਸਾ ਬਣਾਇਆ ਜਾ ਰਿਹਾ ਹੈ।

ਫੜੇ ਗਏ ਲੋਕਾਂ ਨੇ ਦੱਸਿਆ ਹੈ ਕਿ ਬਾਬੇ ਦੇ ਪੈਰੀਂ ਹੱਥ ਲਗਾਉਣ ਨਾਲ ਬਹੁਤ ਸਾਰੀਆਂ ਮੁਸੀਬਤਾਂ ਦੂਰ ਹੋ ਜਾਂਦੀਆਂ ਹਨ। ਫੜੇ ਗਏ ਵਿਅਕਤੀਆਂ ਨੇ ਦੱਸਿਆ ਕਿ ਉਹ ਸੇਵਾਦਾਰਾਂ ਦਾ ਕੰਮ ਕਰਦੇ ਹਨ, ਕਮੇਟੀ ਦੇ ਚੇਅਰਮੈਨ ਅਤੇ ਮੈਂਬਰ ਹਨ। ਜੇਕਰ ਬਾਬੇ ਦਾ ਨਾਂ ਚਰਚਾ ‘ਚ ਆਉਂਦਾ ਹੈ ਤਾਂ ਉਸ ‘ਤੇ ਕਾਰਵਾਈ ਕੀਤੀ ਜਾਵੇਗੀ। ਲੋੜ ਪੈਣ ‘ਤੇ ਬਾਬਾ ਤੋਂ ਪੁੱਛਗਿੱਛ ਕੀਤੀ ਜਾਵੇਗੀ।

ਆਈਜੀ ਨੇ ਦੱਸਿਆ ਕਿ ਮ੍ਰਿਤਕਾਂ ਦੀ ਗਿਣਤੀ 121 ਹੈ। ਸਾਰੀਆਂ ਲਾਸ਼ਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਕਰ ਲਈ ਗਈ ਹੈ। ਆਈਜੀ ਸ਼ਲਭ ਮਾਥੁਰ ਨੇ ਦੱਸਿਆ ਕਿ ਭਾਰਤੀ ਨਿਆਂ ਸੰਹਿਤਾ ਦੀ ਧਾਰਾ 105, 110, 126(2), 223 ਅਤੇ 238 ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁੱਖ ਦੋਸ਼ੀ ਮਧੂਕਰ ‘ਤੇ 1 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ ਹੈ। ਜਲਦੀ ਹੀ ਉਸ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਜਾਵੇਗਾ।

Leave a Reply

Your email address will not be published. Required fields are marked *

View in English