View in English:
July 8, 2024 8:19 am

ਹਾਥਰਸ ਹਾਦਸਾ : ਰਾਹੁਲ ਗਾਂਧੀ ਨੇ ਪੀੜਤਾਂ ਦੇ ਘਰ ਜਾ ਕੇ ਕੀਤੀ ਮੁਲਾਕਾਤ

ਫੈਕਟ ਸਮਾਚਾਰ ਸੇਵਾ

ਅਲੀਗੜ੍ਹ , ਜੁਲਾਈ 5

ਕਾਂਗਰਸ ਸਾਂਸਦ ਰਾਹੁਲ ਗਾਂਧੀ ਅੱਜ ਹਾਥਰਸ ਭਗਦੜ ਵਿੱਚ ਮਾਰੇ ਗਏ ਪੀੜਤਾਂ ਦੇ ਘਰ ਪਹੁੰਚੇ। ਇੱਥੇ ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ। ਰਾਹੁਲ ਗਾਂਧੀ ਦਿੱਲੀ ਤੋਂ ਸੜਕ ਰਾਹੀਂ ਸਵੇਰੇ ਅਲੀਗੜ੍ਹ ਦੇ ਪਿਲਖਨਾ ਪਹੁੰਚੇ। ਇੱਥੇ ਉਹ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮਿਲੇ। ਇਸ ਤੋਂ ਬਾਅਦ ਉਹ ਹਾਥਰਸ ਦੇ ਨਵੀਪੁਰ ਖੁਰਦ, ਵਿਭਵ ਨਗਰ ਸਥਿਤ ਗ੍ਰੀਨ ਪਾਰਕ ਪਹੁੰਚੇ, ਜਿੱਥੇ ਉਹ ਆਸ਼ਾ ਦੇਵੀ, ਮੁੰਨੀ ਦੇਵੀ ਅਤੇ ਓਮਵਤੀ ਦੇ ਪਰਿਵਾਰਾਂ ਨੂੰ ਮਿਲੇ।

ਹਾਦਸੇ ਦੇ ਦੁਖੀ ਪਰਿਵਾਰਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ‘ਇਹ ਇੱਕ ਦੁਖਦਾਈ ਹਾਦਸਾ ਹੈ। ਕਈ ਪਰਿਵਾਰਾਂ ਦਾ ਨੁਕਸਾਨ ਹੋਇਆ ਹੈ। ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ। ਪ੍ਰਸ਼ਾਸਨ ਦੀ ਘਾਟ ਹੈ ਅਤੇ ਗਲਤੀਆਂ ਵੀ ਹੋਈਆਂ ਹਨ। ਪੀੜਤ ਪਰਿਵਾਰਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ। ਮੈਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਖੁੱਲ੍ਹੇ ਦਿਲ ਨਾਲ ਮੁਆਵਜ਼ਾ ਦੇਣ ਦੀ ਅਪੀਲ ਕਰਦਾ ਹਾਂ। ਜਲਦੀ ਤੋਂ ਜਲਦੀ ਮੁਆਵਜ਼ਾ ਦਿੱਤਾ ਜਾਵੇ, ਮੈਂ ਪਰਿਵਾਰ ਵਾਲਿਆਂ ਨਾਲ ਗੱਲ ਕੀਤੀ ਹੈ।

Leave a Reply

Your email address will not be published. Required fields are marked *

View in English