View in English:
July 5, 2024 7:41 pm

ਹਾਥਰਸ ਹਾਦਸੇ ਦਾ ਅਸਰ : ਧੀਰੇਂਦਰ ਸ਼ਾਸਤਰੀ ਨੇ ਸ਼ਰਧਾਲੂਆਂ ਨੂੰ ਕੀਤੀ ਇਹ ਅਪੀਲ

ਫੈਕਟ ਸਮਾਚਾਰ ਸੇਵਾ

ਟੀਕਮਗੜ੍ਹ , ਜੁਲਾਈ 3

ਯੂਪੀ ਦੇ ਹਾਥਰਸ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਵੱਡਾ ਹਾਦਸਾ ਵਾਪਰਿਆ। ਨਾਰਾਇਣ ਸਾਕਾਰ ਵਿਸ਼ਵ ਹਰੀ (ਭੋਲੇ ਬਾਬਾ) ਦੇ ਸਤਿਸੰਗ ਦੌਰਾਨ ਹੋਈ ਭਗਦੜ ਵਿਚ ਹੁਣ ਤੱਕ 122 ਲੋਕਾਂ ਦੀ ਮੌਤ ਹੋ ਗਈ। ਹਾਥਰਸ ਹਾਦਸੇ ਦਾ ਅਸਰ ਬਾਗੇਸ਼ਵਰ ਧਾਮ ‘ਤੇ ਦੇਖਣ ਨੂੰ ਮਿਲ ਰਿਹਾ ਹੈ। ਇਸ ਹਾਦਸੇ ਤੋਂ ਸਬਕ ਲੈਂਦਿਆਂ ਪੰਡਿਤ ਧੀਰੇਂਦਰ ਸ਼ਾਸਤਰੀ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ।

ਪੰਡਿਤ ਧੀਰੇਂਦਰ ਸ਼ਾਸਤਰੀ ਨੇ ਆਪਣੇ ਸ਼ਰਧਾਲੂਆਂ ਨੂੰ 4 ਜੁਲਾਈ ਨੂੰ ਬਾਗੇਸ਼ਵਰ ਧਾਮ ਨਾ ਆਉਣ ਅਪੀਲ ਕੀਤੀ ਹੈ। ਉਨ੍ਹਾਂ ਨੇ ਇੱਕ ਵੀਡੀਓ ਜਾਰੀ ਕੀਤੀ ਹੈ। ਇਸ ਵੀਡੀਓ ਨੂੰ ਬਾਗੇਸ਼ਵਰ ਧਾਮ ਦੇ ਐਕਸ ਅਕਾਊਂਟ ‘ਤੇ ਸ਼ੇਅਰ ਕੀਤਾ ਗਿਆ ਹੈ। ਧੀਰੇਂਦਰ ਸ਼ਾਸਤਰੀ ਨੇ ਆਪਣੇ ਸ਼ਰਧਾਲੂਆਂ ਲਈ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਨੇ ਸ਼ਰਧਾਲੂਆਂ ਨੂੰ ਆਪਣੇ ਜਨਮ ਦਿਨ ‘ਤੇ ਬਾਗੇਸ਼ਵਰ ਧਾਮ ਨਾ ਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਆਪਣੇ-ਆਪਣੇ ਘਰ ਹੀ ਜਨਮ ਦਿਨ ਵਾਲੇ ਦਿਨ ਹਨੂੰਮਾਨ ਚਾਲੀਸਾ ਦੇ ਪਾਠ ਅਤੇ ਰੁੱਖ ਲਗਾਉਣ ਵਰਗੇ ਸਮਾਗਮ ਕਰਨੇ ਚਾਹੀਦੇ ਹਨ। ਜ਼ਿਕਰਯੋਗ ਹੈ ਕਿ 4 ਜੁਲਾਈ ਨੂੰ ਧੀਰੇਂਦਰ ਸ਼ਾਸਤਰੀ ਦਾ ਜਨਮ ਦਿਨ ਹੈ।

Leave a Reply

Your email address will not be published. Required fields are marked *

View in English