View in English:
April 26, 2024 6:58 am

ਹਿਸਾਰ ‘ਚ ਟਰੱਕ ਅਤੇ ਕਰੂਜ਼ਰ ਦੀ ਟੱਕਰ : 5 ਦੀ ਮੌਤ

ਫੈਕਟ ਸਮਾਚਾਰ ਸੇਵਾ

ਹਾਂਸੀ , ਮਈ 31

ਹਾਂਸੀ ‘ਚ ਦਿੱਲੀ ਰੋਡ ‘ਤੇ ਇਕ ਟਰੱਕ ਅਤੇ ਕਰੂਜ਼ਰ ਵਿਚਾਲੇ ਹੋਈ ਟੱਕਰ ਕਾਰਨ ਵੱਡਾ ਸੜਕ ਹਾਦਸਾ ਵਾਪਰਿਆ ਹੈ। ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਔਰਤ ਗੰਭੀਰ ਰੂਪ ‘ਚ ਜ਼ਖਮੀ ਹੋ ਗਈ ਹੈ। ਜ਼ਖਮੀ ਔਰਤ ਨੂੰ ਗੰਭੀਰ ਹਾਲਤ ‘ਚ ਹਾਂਸੀ ਦੇ ਸਿਵਲ ਹਸਪਤਾਲ ‘ਚ ਲਿਆਂਦਾ ਗਿਆ। ਔਰਤ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਹਿਸਾਰ ਰੈਫਰ ਕਰ ਦਿੱਤਾ।

ਇਸ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਹਾਂਸੀ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਹਾਦਸਾ ਇੰਨਾ ਗੰਭੀਰ ਸੀ ਕਿ ਦੋ ਵਿਅਕਤੀਆਂ ਦੀਆਂ ਲਾਸ਼ਾਂ ਕਾਰ ‘ਚੋਂ ਨਿਕਲ ਕੇ ਬਾਹਰ ਸੜਕ ‘ਤੇ ਡਿੱਗ ਗਈਆਂ। ਹਾਦਸੇ ‘ਚ ਮਾਰੇ ਗਏ ਸਾਰੇ ਜ਼ਖਮੀਆਂ ਦੀ ਪਛਾਣ ਕਰ ਲਈ ਗਈ ਹੈ।

Leave a Reply

Your email address will not be published. Required fields are marked *

View in English