ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਅਕਤੂਬਰ 15
ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਹਰਿਆਣਾ ਦੇ ਅੰਬਾਲਾ ਦਾ ਦੌਰਾ ਹੁਣ 29 ਅਕਤੂਬਰ ਨੂੰ ਹੋਵੇਗਾ। ਪਹਿਲਾਂ 18 ਅਕਤੂਬਰ ਨੂੰ ਤੈਅ ਕੀਤਾ ਗਿਆ ਸੀ, ਪਰ ਬਾਅਦ ਵਿਚ ਇਹ ਦੌਰਾ ਮੁਲਤਵੀ ਕਰ ਦਿੱਤਾ ਗਿਆ। ਰਾਸ਼ਟਰਪਤੀ ਦਾ ਦੌਰਾ ਅੰਬਾਲਾ ਹਵਾਈ ਸੈਨਾ ਸਟੇਸ਼ਨ ’ਤੇ ਹੋਣ ਵਾਲੇ ਭਾਰਤੀ ਹਵਾਈ ਸੈਨਾ ਦੇ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ।
ਰਾਸ਼ਟਰਪਤੀ ਦੇ ਦੌਰੇ ਦੀ ਨਵੀਂ ਤਰੀਕ ਦਾ ਐਲਾਨ ਹੋਣ ਤੋਂ ਬਾਅਦ ਤਿਆਰੀਆਂ ਤੇਜ਼ ਹੋ ਗਈਆਂ ਹਨ। ਹਵਾਈ ਸੈਨਾ ਸਟੇਸ਼ਨ ਦੇ ਅੰਦਰ ਅਤੇ ਬਾਹਰ ਇਕ ਵਿਸ਼ੇਸ਼ ਸੁਰੱਖਿਆ ਯੋਜਨਾ ਤਿਆਰ ਕੀਤੀ ਜਾ ਰਹੀ ਹੈ।
ਰਾਸ਼ਟਰਪਤੀ ਦੇ ਦੌਰੇ ਦੌਰਾਨ ਭਾਰਤੀ ਹਵਾਈ ਸੈਨਾ ਦਾ ਇਕ ਵਿਸ਼ੇਸ਼ ਸਮਾਰੋਹ ਆਯੋਜਿਤ ਕੀਤਾ ਜਾਵੇਗਾ, ਜਿਸ ਵਿਚ ਕਈ ਸੀਨੀਅਰ ਫੌਜੀ ਅਧਿਕਾਰੀ ਅਤੇ ਪਤਵੰਤੇ ਸ਼ਾਮਿਲ ਹੋਣਗੇ। ਰਾਸ਼ਟਰਪਤੀ ਦਰੋਪਦੀ ਮੁਰਮੂ ਇਸ ਸਮਾਗਮ ਵਿਚ ਹਵਾਈ ਸੈਨਾ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ ਅਤੇ ਦੇਸ਼ ਦੀ ਸੁਰੱਖਿਆ ਅਤੇ ਰੱਖਿਆ ਤਿਆਰੀ ਬਾਰੇ ਜਾਣਕਾਰੀ ਪ੍ਰਾਪਤ ਕਰਨਗੇ। ਸੁਰੱਖਿਆ ਏਜੰਸੀਆਂ ਨੇ ਵੀ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਰਾਸ਼ਟਰਪਤੀ ਦੇ ਦੌਰੇ ਦੀ ਤਰੀਕ ਨੂੰ ਅੰਤਿਮ ਰੂਪ ਦਿੰਦੇ ਹੀ ਪ੍ਰਸ਼ਾਸਨ ਨੇ ਸਾਰੇ ਵਿਭਾਗਾਂ ਨੂੰ ਅਲਰਟ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਹਨ।