ਪਹਿਲਾਂ ਥੱਪੜ ਮਾਰੇ, ਫਿਰ ਵਾਲਾਂ ਤੋਂ ਫੜ ਕੇ ਖਿਚਿਆ , ਸਿੱਖਿਆ ਮੰਤਰੀ ਨੇ ਕਿਹਾ- ਕਰਾਂਗੇ ਕਾਰਵਾਈ
ਫੈਕਟ ਸਮਾਚਾਰ ਸੇਵਾ
ਹੁਸ਼ਿਆਰਪੁਰ , ਜਨਵਰੀ 5
ਪੰਜਾਬ ਦੇ ਹੁਸ਼ਿਆਰਪੁਰ ਦੇ ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਨੇ ਇੱਕ ਵਿਦਿਆਰਥੀ ਦੇ ਵਾਲ ਖਿੱਚ ਕੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਇਸ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਇਹ ਘਟਨਾ ਬੱਦੋ ਪਿੰਡ ਦੇ ਇੱਕ ਨਿੱਜੀ ਸਕੂਲ ਵਿੱਚ ਵਾਪਰੀ। ਜਿੱਥੇ ਸਕੂਲ ਦੇ ਪ੍ਰਿੰਸੀਪਲ ਨੇ ਨਾ ਸਿਰਫ਼ ਇੱਕ ਵਿਦਿਆਰਥੀ ਦੀ ਕੁੱਟਮਾਰ ਕੀਤੀ ਸਗੋਂ ਇੱਕ ਸਿੱਖ ਬੱਚੇ ਦੇ ਵਾਲ ਵੀ ਪੁੱਟੇ।
ਵੀਡੀਓ ‘ਚ ਸਾਫ ਨਜ਼ਰ ਆ ਰਿਹਾ ਹੈ ਕਿ ਬੱਚਾ ਦਰਦ ਅਤੇ ਡਰ ਕਾਰਨ ਰੋ ਰਿਹਾ ਹੈ ਪਰ ਪ੍ਰਿੰਸੀਪਲ ਆਪਣੀ ਹਰਕਤ ਰੋਕਣ ਦੀ ਬਜਾਏ ਹੋਰ ਹਿੰਸਕ ਹੋ ਰਹੀ ਹੈ।
ਸਿੱਖ ਜਥੇਬੰਦੀਆਂ ਅਤੇ ਸਮਾਜ ਸੇਵੀਆਂ ਨੇ ਇਸ ਨੂੰ ਸਿੱਖੀ ਦੇ ਪ੍ਰਤੀਕਾਂ ਦਾ ਅਪਮਾਨ ਦੱਸਿਆ ਹੈ ਅਤੇ ਇਨਸਾਫ਼ ਦੀ ਮੰਗ ਕੀਤੀ ਹੈ। ਇਸ ਦੌਰਾਨ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਮਾਮਲੇ ਵਿੱਚ ਕਾਰਵਾਈ ਦੇ ਹੁਕਮ ਦਿੱਤੇ ਹਨ।
ਪਹਿਲਾਂ ਉਸਨੇ ਬੱਚੇ ਤਿੰਨ ਵਾਰ ਥੱਪੜ ਮਾਰਿਆ। ਇਸ ਤੋਂ ਬਾਅਦ ਪ੍ਰਿੰਸੀਪਲ ਬੱਚੇ ਦੇ ਵਾਲਾਂ ਨੂੰ ਫੜ ਕੇ ਜ਼ੋਰ ਨਾਲ ਖਿਚਦੀ ਹੈ। ਬੱਚਾ ਆਪਣਾ ਸੰਤੁਲਨ ਗੁਆ ਬੈਠਾ ਅਤੇ ਹੇਠਾਂ ਡਿੱਗ ਗਿਆ।
ਸਿੱਖਿਆ ਮੰਤਰੀ ਨੇ ਦਿੱਤੇ ਹੁਕਮ:
ਘਟਨਾ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਮਲੇ ਦਾ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਸਥਾਨਕ ਪ੍ਰਸ਼ਾਸਨ ਨੂੰ ਸਕੂਲ ਦੇ ਪ੍ਰਿੰਸੀਪਲ ਅਤੇ ਮਾਲਕ ਖ਼ਿਲਾਫ਼ ਅਪਰਾਧਿਕ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ।
ਸੋਸ਼ਲ ਮੀਡੀਆ ‘ਤੇ ਗੁੱਸਾ:
ਇਹ ਵੀਡੀਓ ਵਾਇਰਲ ਹੁੰਦੇ ਹੀ ਲੋਕਾਂ ‘ਚ ਕਾਫੀ ਗੁੱਸਾ ਫੈਲ ਗਿਆ। ਸੋਸ਼ਲ ਮੀਡੀਆ ‘ਤੇ ਲੋਕਾਂ ਨੇ ਇਸ ਹਰਕਤ ਦੀ ਨਿੰਦਾ ਕੀਤੀ ਹੈ ਅਤੇ ਸਕੂਲ ਪ੍ਰਸ਼ਾਸਨ ਅਤੇ ਪ੍ਰਿੰਸੀਪਲ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।