ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਜੁਲਾਈ 16
ਹਰਿਆਣਾ ਸਰਕਾਰ ਨੇ 1 ਅਗਸਤ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਜਾਣਕਾਰੀ ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਦਿੱਤੀ। ਮੀਟਿੰਗ ਵਿੱਚ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਮਾਨਸੂਨ ਸੈਸ਼ਨ ਅਗਸਤ ਦੇ ਤੀਜੇ ਹਫ਼ਤੇ ਹੋ ਸਕਦਾ ਹੈ। ਇਸ ਤੋਂ ਇਲਾਵਾ ਕਈ ਮਹੱਤਵਪੂਰਨ ਫੈਸਲੇ ਲਏ ਜਾ ਸਕਦੇ ਹਨ।