ਧਰਮ ਤੇ ਵਿਰਸਾ

11 ਲੱਖ ਰੁਪਏ ਦੀ ਲਾਗਤ ਨਾਲ ਠੁੱਠਾ ਮੱਲ ਮੰਦਰ ਵਿਖੇ ਬਣੀ ਧਰਮਸ਼ਾਲਾ ਦਾ ਕੀਤਾ ਉਦਘਾਟਨ

ਫ਼ੈਕ੍ਟ ਸਮਾਚਾਰ ਸੇਵਾ
ਅੰਮ੍ਰਿਤਸਰ ਜੁਲਾਈ 30
ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੀਆਂ ਸਾਰੀਆਂ ਵਾਰਡਾਂ ਵਿਚ ਵਿਕਾਸ ਕਾਰਜ ਆਪਣੇ ਅੰਤਮ ਪੜਾਅ ਤੇ ਹਨ ਅਤੇ 90 ਫੀਸਦੀ ਤੋਂ ਜਿਆਦਾ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਬੀਤੀ ਸ਼ਾਮ ਵਾਰਡ ਨੰ: 61 ਅਧੀਨ ਪੈਂਦੇ ਇਲਾਕੇ ਕੱਟੜਾ ਖ਼ਜਾਨਾ ਵਿਖੇ ਠੁੱਠਾਮੱਲ ਮੰਦਰ ਦੀ ਧਰਮਸ਼ਾਲਾ ਦਾ ਉਦਘਾਟਨ ਕਰਨ ਪਿਛੋਂ ਕੀਤਾ। ਸੋਨੀ ਨੇ ਕਿਹਾ ਕਿ 11 ਲੱਖ ਰੁਪਏ ਦੀ ਲਾਗਤ ਨਾਲ ਇਸ ਧਰਮਸ਼ਾਲਾ ਦਾ ਨਿਰਮਾਣਾ ਕਰਵਾਇਆ ਗਿਆ ਹੈ। ਇਸ ਮੌਕੇ ਸੋਨੀ ਨੇ ਠੂੱਠਾਮੱਲ ਮੰਦਰ ਵਿਖੇ ਮੱਥਾ ਵੀ ਟੇਕਿਆਜਿਥੇ ਮੰਦਰ ਦੇ ਕਮੇਟੀ ਵਲੋਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸੋਨੀ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਸਾਰੇ ਮੰਦਰ ਅਤੇ ਗੁਰਦੁਆਰਿਆਂ ਦੀ ਧਰਮਸ਼ਾਲਾ ਦਾ ਨਿਰਮਾਣ ਅਤੇ ਨਵੀਨੀਕਰਨ ਵੀ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਦੀ ਦਿੱਖ ਨੂੰ ਬਦਲਣ ਲਈ ਤੇਜ਼ੀ ਨਾਲ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਇਸ ਕੰਮਾਂ ਲਈ ਫੰਡਾਂ ਦੀ ਕੋਈ ਵੀ ਘਾਟ ਨਹੀਂ ਹੈ। ਸੋਨੀ ਨੇ ਕਿਹਾ ਕਿ ਸਮਾਰਟ ਸਿਟੀ ਦੇ ਤਹਿਤ ਸਾਰੇ ਸ਼ਹਿਰ ਵਿੱਚ ਪੈਂਦੇ ਪਾਰਕਾਂ ਦਾ ਨਵੀਨੀਕਰਨ ਵੀ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਸ਼ਹਿਰ ਦੀ ਚਾਰਦਿਵਾਰੀ ਨੂੰ ਖੂਬਸੂਰਤ ਲਈ ਸਾਰੀਆਂ ਬਿਜਲੀ ਦੀਆਂ ਤਾਰਾਂ ਅੰਡਰਗਰਾਉਂਡ ਕੀਤੀਆਂ ਜਾ ਰਹੀਆਂ ਹਨ ਅਤੇ ਪੀਣ ਵਾਲੇ ਪਾਣੀ ਦੀਆਂ ਨਵੀਆਂ ਪਾਈਪਾਂ ਵੀ ਪਾਈਆਂ ਜਾ ਰਹੀਆਂ ਹਨ। ਇਸ ਮੌਕੇ ਸੋਨੀ ਵਲੋਂ ਵਾਰਡ : 61 ਅਧੀਨ ਪੈਂਦੇ ਇਲਾਕਿਆਂ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਗਿਆ। ਸੋਨੀ ਨੇ ਕਿਹਾ ਕਿ ਇਸ ਧਰਮਸ਼ਾਲਾ ਦੇ ਬਣਨ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ ਮਿਲੇਗੀ। ਉਨਾਂ ਕਿਹਾ ਕਿ ਇਸ ਧਰਮਸ਼ਾਲਾ ਵਿਚ ਲੋਕ ਆਪਣੇ ਸੁੱਖ ਦੁੱਖ ਦੇ ਸਾਰੇ ਸਮਾਗਮ ਵੀ ਕਰ ਸਕਣਗੇ। ਸੋਨੀ ਨੇ ਇਲਾਕਾ ਵਾਸੀਆਂ ਨੂੰ ਯਕੀਨ ਦਿਵਾਇਆ ਕਿ ਚੋਣਾਂ ਦੌਰਾਨ ਜੋ ਵੀ ਵਾਅਦੇ ਕੀਤੇ ਗਏ ਸਨ ਉਹ ਸਾਰੇ ਪੂਰੇ ਕੀਤੇ ਜਾਣਗੇ ਅਤੇ ਕੋਈ ਵੀ ਵਿਕਾਸ ਅਧੂਰਾ ਨਹੀਂ ਰਹਿਣ ਦਿੱਤਾ ਜਾਵੇਗਾ। ਇਸ ਮੌਕੇ ਚੇਅਰਮੈਨ ਮਹੇਸ਼ ਖੰਨਾ ਕੌਂਸਲਰ ਸ੍ਵਿਕਾਸ ਸੋਨੀ, ਗੁਰਦੇਵ ਸਿੰਘ ਦਾਰਾ,  ਕਪਿਲ ਮਹਾਜਨ,ਲਵਲੀ ਕੁਮਾਰ,  ਬੌਬੀ ਕੁਮਾਰ, ਲਾਲੀ ਪ੍ਰਧਾਨ, ਕਾਕਾ ਪ੍ਰਧਾਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ। ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਠੁੱਠਾਮੱਲ ਮੰਦਰ ਵਿਖੇ ਬਣੀ ਧਰਮਸ਼ਾਲਾ ਦਾ ਉਦਘਾਟਨ ਕਰਦੇ ਹੋਏ। ਮੰਦਰ ਦੀ ਕਮੇਟੀ  ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੂੰ ਸਨਮਾਨਿਤ ਕਰਦੇ ਹੋਏ।