14 ਸਕਾਰਾਤਮਕ ਮਾਮਲੇ, 37 ਰਿਕਵਰੀ, 0 ਮੌਤ

ਫ਼ੈਕ੍ਟ ਸਮਾਚਾਰ ਸੇਵਾ
ਐਸ.ਏ.ਐਸ ਨਗਰ, ਜੂਨ 27
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68193 ਮਿਲੇ ਹਨ ਜਿਨ੍ਹਾਂ ਵਿੱਚੋਂ 66867 ਮਰੀਜ਼ ਠੀਕ ਹੋ ਗਏ ਅਤੇ 280 ਕੇਸ ਐਕਟੀਵ ਹਨ । ਜਦਕਿ 1046 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।

ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 37 ਮਰੀਜ਼ ਠੀਕ ਹੋਏ ਹਨ ਅਤੇ 14 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ । 

ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ , ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ , ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ , ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 5 ਕੇਸ ਸ਼ਾਮਲ ਹਨ।

Derabassi-0
Dhakoli-3
Lalru-0
Boothgarh-1
Gharuan-1
Kharar-4
Kurali-0
Banur- 0
Mohali-5
 
Total Positive Count – 68193
Total Cured – 66867
Total Active – 280
Total Deaths – 1046

More from this section