View in English:
April 25, 2024 4:38 pm

15 ਦਸੰਬਰ ਤੋਂ ਸ਼ੁਰੂ ਹੋਵੇਗਾ ਕੋਲਕਾਤਾ ਇੰਟਰਨੈਸ਼ਨਲ ਫਿਲਮ ਫੈਸਟੀਵਲ, ਬਿੱਗ ਬੀ ਨਾਲ ਜਯਾ ਬੱਚਨ ਕਰਨਗੇ ਉਦਘਾਟਨ

ਫੈਕਟ ਸਮਾਚਾਰ ਸੇਵਾ

ਮੁੰਬਈ , ਨਵੰਬਰ 24

28ਵਾਂ ਕੋਲਕਾਤਾ ਇੰਟਰਨੈਸ਼ਨਲ ਫਿਲਮ ਫੈਸਟੀਵਲ 15 ਦਸੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਜੋ 22 ਦਸੰਬਰ ਤੱਕ ਚੱਲੇਗਾ। ਕਰੀਬ ਢਾਈ ਦਹਾਕਿਆਂ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਣ ਜਾ ਰਿਹਾ ਹੈ, ਜਦੋਂ ਇੱਕ ਸਾਲ ਵਿੱਚ ਦੂਜੀ ਵਾਰ ਫ਼ਿਲਮ ਫੈਸਟੀਵਲ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਵਾਰ ਬਾਲੀਵੁੱਡ ਅਭਿਨੇਤਾ ਅਮਿਤਾਭ ਬੱਚਨ ਆਪਣੀ ਪਤਨੀ ਜਯਾ ਬੱਚਨ ਨਾਲ ਫਿਲਮ ਫੈਸਟੀਵਲ ਦੇ ਉਦਘਾਟਨੀ ਸਮਾਰੋਹ ‘ਚ ਸ਼ਿਰਕਤ ਕਰਨਗੇ।

ਦੱਸ ਦੇਈਏ ਕਿ ਕੋਰੋਨਾ ਮਹਾਮਾਰੀ ਦੇ ਬਾਅਦ ਤੋਂ ਫਿਲਮ ਫੈਸਟੀਵਲ ਦਾ ਆਯੋਜਨ ਨਹੀਂ ਕੀਤਾ ਜਾ ਰਿਹਾ ਸੀ। ਇਸ ਸਾਲ ਸਥਿਤੀ ਵਿੱਚ ਸੁਧਾਰ ਹੋਣ ‘ਤੇ ਕੋਲਕਾਤਾ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਦਾ 27ਵਾਂ ਐਡੀਸ਼ਨ 25 ਅਪ੍ਰੈਲ ਤੋਂ ਸ਼ੁਰੂ ਹੋਇਆ ਅਤੇ 1 ਮਈ ਤੱਕ ਚੱਲਿਆ। ਇਸ ਦੌਰਾਨ 40 ਦੇਸ਼ਾਂ ਦੀਆਂ 163 ਫਿਲਮਾਂ ਫੈਸਟੀਵਲ ਵਿੱਚ ਦਿਖਾਈਆਂ ਗਈਆਂ। ਇਸ ਦੇ ਨਾਲ ਹੀ ਹੁਣ 15 ਤੋਂ 22 ਦਸੰਬਰ ਤੱਕ ਫਿਲਮ ਫੈਸਟੀਵਲ ਦਾ ਆਯੋਜਨ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *

View in English