View in English:
May 17, 2024 2:34 pm

19 ਜਨਵਰੀ ਨੂੰ ਪੰਜਾਬ ਦੇ ਇਸ ਜ਼ਿਲ੍ਹੇ ‘ਚ ਹੋਇਆ ਛੁੱਟੀ ਦਾ ਐਲਾਨ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਜਨਵਰੀ 18

ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੋਇਆ ਡੀਸੀ ਬਰਨਾਲਾ ਦੇ ਵਲੋਂ ਜ਼ਿਲ੍ਹੇ ਭਰ ਦੇ ਅੰਦਰ ਧਾਰਾ 25 ਆਫ਼ ਦੀ ਨੈਗੋਸ਼ੀਏਬਲ ਇੰਸਟਰੂਮੈਂਟਲ ਐਕਟ 1881 ਅਧੀਨ 19 ਜਨਵਰੀ ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।

ਡੀਸੀ ਵਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਜੀ ਦੇ ਸ਼ਹੀਦੀ ਦਿਵਸ ਦੀ ਜ਼ਿਲ੍ਹਾ ਬਰਨਾਲਾ ਲਈ ਸਥਾਨਕ ਛੁੱਟੀ ਐਲਾਨੀ ਗਈ ਹੈ। ਹੁਕਮਾਂ ਵਿਚ ਲਿਖਿਆ ਗਿਆ ਹੈ ਕਿ ਜਿਨ੍ਹਾਂ ਅਦਾਰਿਆਂ ਵਿਚ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ ‘ਤੇ ਇਹ ਹੁਕਮ ਲਾਗੂ ਨਹੀਂ ਹੋਣਗੇ।

Leave a Reply

Your email address will not be published. Required fields are marked *

View in English