ਪੰਜਾਬ

21 ਖਰੀਦ ਕੇਂਦਰਾਂ ‘ਤੇ ਕਣਕ ਦੀ ਖ਼ਰੀਦ ਪ੍ਰਕਿਰਿਆ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਜਾਰੀ

ਫ਼ੈਕ੍ਟ ਸਮਾਚਾਰ ਸੇਵਾ
ਪਠਾਨਕੋਟ ਅਪ੍ਰੈਲ 28
ਜ਼ਿਲ੍ਹਾ ਪਠਾਨਕੋਟ ਦੇ 21 ਖਰੀਦ ਕੇਂਦਰਾਂ ‘ਤੇ 2021 ਕਣਕ ਸੀਜ਼ਨ ਦੌਰਾਨ ਕਣਕ ਦੀ ਖ਼ਰੀਦ ਪ੍ਰਕਿਰਿਆ ਨਿਰਵਿਘਨ ਅਤੇ ਸੁਚੱਜੇ ਤਰੀਕੇ ਨਾਲ ਜਾਰੀ ਹੈ ਅਤੇ 27 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੁੰਚੀ 37774 ਮੀਟਰਿਕ ਟਨ ਕਣਕ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 36840 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ  ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੁੰਚੀ ਕਣਕ ਵਿੱਚੋਂ 27 ਅਪ੍ਰੈਲ ਤੱਕ ਪਨਗ੍ਰੇਨ ਵੱਲੋਂ 13817 ਮੀਟਰਿਕ ਟਨ, ਮਾਰਕਫੈੱਡ ਵੱਲੋਂ 4489 ਮੀਟਰਿਕ ਟਨ, ਪਨਸਪ ਵੱਲੋਂ 4868 ਮੀਟਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 4933 ਮੀਟਰਿਕ ਅਤੇ ਐਫ. ਸੀ. ਆਈ. ਵੱਲੋਂ 8733 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਖ਼ਰੀਦੀ ਗਈ ਕਣਕ ਦੀ ਅਦਾਇਗੀ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਮੰਡੀਆਂ ਵਿੱਚੋਂ ਖ਼ਰੀਦ ਕੀਤੀ ਕਣਕ ਦੀ ਚੁਕਾਈ ਨਾਲੋ-ਨਾਲ ਯਕੀਨੀ ਬਣਾਉਣ ਲਈ ਸਬੰਧਤ ਖ਼ਰੀਦ ਏਜੰਸੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ । ਉਨਾਂ ਕਿਹਾ ਕਿ ਜ਼ਿਲੇ ਦੇ ਸਮੂਹ ਖ਼ਰੀਦ ਕੇਂਦਰਾਂ ਵਿੱਚ ਜਿਥੇ ਕਣਕ ਦੀ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਉਥੇ ਕੋਵਿਡ-19 ਮਹਾਂਮਾਰੀ ਤੋਂ ਸੁਰੱਖਿਆ ਲਈ ਵੀ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਕਣਕ ਦੀ ਤੁਰੰਤ ਖਰੀਦ ਲਈ ਸੁੱਕੀ ਕਣਕ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਉਹਨਾਂ ਨੂੰ ਕਿਸੇ ਕਿਸਮ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ।