21 ਸਕਾਰਾਤਮਕ ਮਾਮਲੇ, 49 ਰਿਕਵਰੀ, 01 ਮੌਤ

ਫ਼ੈਕ੍ਟ ਸਮਾਚਾਰ ਸੇਵਾ
ਐਸ.ਏ.ਐਸ ਨਗਰ, ਜੂਨ 25

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68159 ਮਿਲੇ ਹਨ ਜਿਨ੍ਹਾਂ ਵਿੱਚੋਂ 66783 ਮਰੀਜ਼ ਠੀਕ ਹੋ ਗਏ ਅਤੇ 331 ਕੇਸ  ਐਕਟੀਵ ਹਨ । ਜਦਕਿ 1045 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।

ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜ਼ਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 49 ਮਰੀਜ਼ ਠੀਕ ਹੋਏ ਹਨ ਅਤੇ 21 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 01 ਮਰੀਜ਼ ਦੀ ਮੌਤ ਹੋ ਗਈ ਹੈ ।

ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ , ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ , ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 6 ਕੇਸ, ਕੁਰਾਲੀ ਅਤੇ ਇਸ ਦੇ ਆਸ ਪਾਸ ਦੇ

ਇਲਾਕਿਆਂ ਤੋਂ 1 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 9 ਕੇਸ ਸ਼ਾਮਲ ਹਨ।
21 Positive Cases, 49 Recoveries, 01 Death
Dhakoli-4 Boothgarh-1 Kharar-6 Kurali- 01 Mohali-9 Total Positive Count – 68159 Total Cured – 66783 Total Active – 331 Total Deaths – 1045

More from this section