ਪੰਜਾਬ

233 ਜਣਿਆਂ ਨੇ ਕੋਰੋਨਾ ਤੇ ਫਤਿਹ ਹਾਸਿਲ ਕੀਤੀ

ਫ਼ੈਕ੍ਟ ਸਮਾਚਾਰ ਸੇਵਾ
ਸੰਗਰੂਰ  ਮਈ 14
ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ  233 ਪਾਜਿਟਿਵ ਮਰੀਜ਼ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਸਿਹਤਯਾਬ ਹੋਏ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸੰਗਰੂਰ  ਰਾਮਵੀਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ 231 ਮਰੀਜ਼ਾਂ ਨੇ ਹੋਮ ਆਈਸੋਲੇਸ਼ਨ ਤੋਂ  ਅਤੇ 2 ਮਰੀਜ਼ਾਂ ਨੇ ਸਿਵਲ ਹਸਪਤਾਲ ਸੰਗਰੂਰ ਤੋਂ ਕੋਰੋਨਾ ਨੂੰ ਹਰਾਇਆ। ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ ’ਚ ਵੱਡੀ ਕਾਮਯਾਬੀ ਹੈ ਪਰ ਇਸ ਤੋਂ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਥੋੜ੍ਹੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ।  

More from this section