View in English:
July 4, 2024 9:53 am

3 ਦਿਨਾਂ ਵਿੱਚ ਪੂਰੇ ਪੰਜਾਬ ਨੂੰ ਕਵਰ ਕਰੇਗਾ ਮਾਨਸੂਨ

ਭਾਰੀ ਮੀਂਹ ਲਈ ਪੰਜਾਬ ਦੇ 14 ਜ਼ਿਲ੍ਹਿਆਂ ‘ਚ ਅਲਰਟ ਜਾਰੀ
ਨਮੀ ਤੋਂ ਲੋਕ ਪਰੇਸ਼ਾਨ, ਮਾਨਸੂਨ ਪਹੁੰਚਿਆ ਲੁਧਿਆਣਾ-ਰਾਜਪੁਰਾ
ਚੰਡੀਗੜ੍ਹ, 2 ਜੁਲਾਈ 2024 : ਭਾਵੇਂ ਮਾਨਸੂਨ ਨੂੰ ਪੰਜਾਬ ਵਿੱਚ ਦਾਖ਼ਲ ਹੋਏ ਕਈ ਦਿਨ ਹੋ ਗਏ ਹਨ ਪਰ ਕੁਝ ਜ਼ਿਲ੍ਹਿਆਂ ਨੂੰ ਛੱਡ ਕੇ ਹਾਲੇ ਤੱਕ ਮੀਂਹ ਨਹੀਂ ਪਿਆ। ਮਾਨਸੂਨ ਲਗਾਤਾਰ ਅੱਗੇ ਵਧ ਰਿਹਾ ਹੈ। ਜਿਸ ਰਫ਼ਤਾਰ ਨਾਲ ਮਾਨਸੂਨ ਅੱਗੇ ਵਧ ਰਿਹਾ ਹੈ। ਇਹ ਆਉਣ ਵਾਲੇ 3 ਦਿਨਾਂ ਵਿੱਚ ਪੂਰੇ ਪੰਜਾਬ ਨੂੰ ਕਵਰ ਕਰੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਾਰਿਸ਼ ਨੂੰ ਲੈ ਕੇ ਸਮੇਂ-ਸਮੇਂ ‘ਤੇ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਨੇ 7 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸ.ਏ.ਐਸ.ਨਗਰ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਹੈ। ਜਦਕਿ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਮਲੇਰਕੋਟਲਾ ਵਿਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਸਭ ਦੇ ਵਿਚਕਾਰ ਪੰਜਾਬ ‘ਚ ਤਾਪਮਾਨ ਆਮ ਵਾਂਗ ਹੋ ਗਿਆ ਹੈ ਪਰ ਨਮੀ ਨੇ ਲੋਕਾਂ ਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਪੰਜਾਬ ਦੇ ਮਾਝੇ ਅਤੇ ਦੁਆਬੇ ਤੋਂ ਬਾਅਦ 1 ਜੁਲਾਈ ਨੂੰ ਮਾਲਵਾ ਵਿੱਚ ਵੀ ਮਾਨਸੂਨ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਹੈ।

ਪਿਛਲੇ ਦਿਨਾਂ ਵਿੱਚ ਲੁਧਿਆਣਾ ਵਿੱਚ ਕਰੀਬ 47 ਮਿਲੀਮੀਟਰ ਅਤੇ ਅੰਮ੍ਰਿਤਸਰ ਵਿੱਚ ਦੋ ਦਿਨ ਪਹਿਲਾਂ ਮੀਂਹ ਪਿਆ। ਜਦੋਂ ਕਿ ਜ਼ਿਆਦਾਤਰ ਜ਼ਿਲ੍ਹੇ ਮੀਂਹ ਨੂੰ ਤਰਸ ਰਹੇ ਹਨ। ਪੰਜਾਬ ਦੇ ਸ਼ਹਿਰਾਂ ਵਿੱਚ ਤਾਪਮਾਨ ਆਮ ਵਾਂਗ ਹੋ ਗਿਆ ਹੈ ਪਰ ਹੁੰਮਸ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ।

Leave a Reply

Your email address will not be published. Required fields are marked *

View in English