View in English:
May 7, 2024 11:30 pm

36ਵੀਆਂ ਕੌਮੀ ਖੇਡਾਂ: ਪੰਜਾਬ ਨੇ ਸੋਨ ਤਮਗ਼ੇ ਕੀਤੇ ਆਪਣੇ ਨਾਂ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਅਕਤੂਬਰ 2

ਗੁਜਰਾਤ ਵਿਖੇ ਚੱਲ ਰਹੀਆਂ 36ਵੀਆਂ ਕੌਮੀ ਖੇਡਾਂ ਵਿੱਚ ਅੱਜ ਪੰਜਾਬ ਵਲੋਂ ਵਿਜੇਵੀਰ ਸਿੰਘ ਸਿੱਧੂ ਨੇ ਨਿਸ਼ਾਨੇਬਾਜ਼ੀ ਦੇ 10 ਮੀਟਰ ਏਅਰ ਪਿਸਟਲ, ਉਦੇਵੀਰ ਸਿੰਘ ਨੇ ਤਲਵਾਰਬਾਜ਼ੀ ਦੇ ਵਿਅਕਤੀਗਤ ਵਰਗ ਅਤੇ ਜਸਵੀਰ ਕੌਰ ਨੇ ਵੇਟਲਿਫਟਿੰਗ ਦੇ 64 ਕਿਲੋਵਰਗ ਵਿੱਚ ਸੋਨੇ ਦੇ ਤਮਗ਼ੇ ਜਿੱਤੇ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਤਿੰਨੇ ਸੋਨ ਤਮਗ਼ਾ ਜੇਤੂਆਂ ਨੂੰ ਮੁਬਾਰਕਬਾਦ ਦਿੱਤੀ। ਪੰਜਾਬ ਨੇ ਹੁਣ ਤੱਕ 5 ਸੋਨੇ, 11 ਚਾਂਦੀ ਤੇ 7 ਕਾਂਸੀ ਦੇ ਤਮਗਿਆਂ ਨਾਲ ਕੁੱਲ 23 ਤਮਗੇ ਜਿੱਤੇ ਹਨ।

Leave a Reply

Your email address will not be published. Required fields are marked *

View in English