ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਅਪ੍ਰੈਲ 1
ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲ.ਪੀ.ਜੀ. ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ ਸੋਧ ਕੀਤੀ ਹੈ ਤੇ 19 ਕਿਲੋਗ੍ਰਾਮ ਵਪਾਰਕ ਸਿਲੰਡਰ ਦੀ ਕੀਮਤ 41 ਰੁਪਏ ਘਟਾ ਦਿੱਤੀ ਗਈ ਹੈ, ਜੋ ਅੱਜ ਤੋਂ ਲਾਗੂ ਹੋ ਗਈ ਹੈ। ਦਿੱਲੀ ਵਿਚ 19 ਕਿਲੋਗ੍ਰਾਮ ਵਪਾਰਕ ਸਿਲੰਡਰ ਦੀ ਪ੍ਰਚੂਨ ਵਿਕਰੀ ਕੀਮਤ ਅੱਜ ਤੋਂ 1762 ਰੁਪਏ ਹੋ ਗਈ ਹੈ, ਜੋ ਕਿ ਪਹਿਲਾਂ 1803 ਰੁਪਏ ਸੀ।