ਫੈਕਟ ਸਮਾਚਾਰ ਸੇਵਾ
ਪਟਿਆਲਾ, ਨਵੰਬਰ 28
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਮਾਰਗ ਦਰਸ਼ਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ ਅਨੁਸਾਰ ਰਾਜਾ ਭਲਿੰਦਰ ਸਿੰਘ ਖੇਡ ਕੰਪਲੈਕਸ ਪੋਲੋ ਗਰਾਊਂਡ ਪਟਿਆਲਾ ਵਿਖੇ ਮਿਤੀ 28 ਨਵੰਬਰ ਨੂੰ ਤਿੰਨ ਰੋਜ਼ਾ 44ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦਾ (ਅਥਲੈਟਿਕਸ, ਮਿੰਨੀ ਹੈਂਡਬਾਲ, ਕਰਾਟੇ) ਆਗਾਜ਼ ਹੋਇਆ।
ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪਟਿਆਲਾ ਇਸ਼ਾ ਸਿੰਗਲ ਵੱਲੋਂ ਇਨ੍ਹਾਂ ਖੇਡਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ 23 ਜ਼ਿਲ੍ਹਿਆਂ ਤੋਂ ਭਾਗ ਲੈਣ ਆਏ ਬੱਚਿਆਂ ਨੂੰ ਸੰਬੋਧਨ ਕਰਦਿਆਂ ਹੋਇਆਂ ਖੇਡ ਭਾਵਨਾ ਨਾਲ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਪਟਿਆਲਾ ਸ਼ਾਲੂ ਮਹਿਰਾ ਨੇ ਮੁੱਖ ਮਹਿਮਾਨ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਹੋਏ ਅਧਿਕਾਰੀਆਂ, ਅਧਿਆਪਕਾਂ, ਬੱਚਿਆਂ ਦੇ ਮਾਪਿਆਂ ਅਤੇ ਖੇਡਾਂ ਵਿੱਚ ਭਾਗ ਲੈਣ ਵਾਲ਼ੇ ਵਿਦਿਆਰਥੀਆਂ ਦਾ ਸਵਾਗਤ ਕੀਤਾ।
ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਵੱਲੋਂ ਗੁਬਾਰੇ ਛੱਡ ਕੇ ਖੇਡਾਂ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਸ਼ਾਲੂ ਮਹਿਰਾ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਪਟਿਆਲਾ, ਮਨਵਿੰਦਰ ਕੌਰ ਭੁੱਲਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਪਟਿਆਲਾ ਅਤੇ ਵਿਸ਼ੇਸ਼ ਤੌਰ ਤੇ ਡਾ. ਮਨਜਿੰਦਰ ਸਿੰਘ ਜ਼ਿਲ੍ਹਾ ਭਾਸ਼ਾ ਅਫ਼ਸਰ (ਭਾਸ਼ਾ ਵਿਭਾਗ) ਅਤੇ ਮੈਡਮ ਨਿਧੀ ਮਲਹੋਤਰਾ ਡੀ.ਡੀ.ਐਫ ਪਟਿਆਲਾ ਵੱਲੋਂ ਵੀ ਸ਼ਿਰਕਤ ਕੀਤੀ ਗਈ ਅਤੇ ਖਿਡਾਰੀਆਂ ਨਾਲ਼ ਜਾਣ-ਪਛਾਣ ਕੀਤੀ। ਸਪਸ ਜੱਸੋਵਾਲ ਦੀਆਂ ਵਿਦਿਆਰਥਣਾਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਬੱਚਿਆਂ ਵਿੱਚ ਇਨ੍ਹਾਂ ਖੇਡਾਂ ਦੌਰਾਨ ਬਹੁਤ ਉਤਸ਼ਾਹ ਵੇਖਣ ਨੂੰ ਮਿਲਿਆ।
ਇਸ ਮੌਕੇ ਜ਼ਿਲ੍ਹਾ ਪਟਿਆਲ਼ਾ ਦੇ ਸਮੂਹ ਬੀਪੀ.ਈ.ਓਜ਼, ਜਸਵਿੰਦਰ ਸਿੰਘ, ਜਗਜੀਤ ਸਿੰਘ ਨੌਹਰਾ, ਅਖਤਰ ਸਲੀਮ, ਮਨੋਜ ਕੁਮਾਰ, ਸੁਰਜੀਤ ਸਿੰਘ, ਧਰਮਿੰਦਰ ਸਿੰਘ, ਪ੍ਰੇਮ ਕੁਮਾਰ, ਭਰਤ ਭੂਸ਼ਣ, ਗੁਰਪ੍ਰੀਤ ਸਿੰਘ, ਮਨਜੀਤ ਕੌਰ, ਬਲਜੀਤ ਕੌਰ, ਨੀਰੂ ਬਾਲਾ, ਸੀ.ਐਚ.ਟੀਜ਼ ਅਤੇ ਡਿਊਟੀਆਂ ਵਾਲੇ ਅਧਿਆਪਕ ਹਾਜ਼ਰ ਸਨ।