ਪੰਜਾਬ

48 ਜਣਿਆਂ ਨੇ ਕੋਰੋਨਾ ਤੇ ਫਤਿਹ ਹਾਸਿਲ ਕੀਤੀ-ਡਿਪਟੀ ਕਮਿਸ਼ਨਰ

ਫ਼ੈਕ੍ਟ ਸਮਾਚਾਰ ਸੇਵਾ
ਸੰਗਰੂਰ,  ਜੂਨ 11
ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ  48 ਪਾਜਿਟਿਵ ਮਰੀਜ਼ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਸਿਹਤਯਾਬ ਹੋਏ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸੰਗਰੂਰ  ਰਾਮਵੀਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ 44 ਮਰੀਜ਼ਾਂ ਨੇ ਹੋਮ ਆਈਸੋਲੇਸ਼ਨ ਤੋਂ  ਅਤੇ 4 ਮਰੀਜ਼ਾਂ ਨੇ ਸਿਵਲ ਹਸਪਤਾਲ ਸੰਗਰੂਰ ਤੋਂ ਕੋਰੋਨਾ ਨੂੰ ਹਰਾਇਆ। ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ ’ਚ ਵੱਡੀ ਕਾਮਯਾਬੀ ਹੈ ਪਰ ਇਸ ਤੋਂ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਥੋੜ੍ਹੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ।