5 ਸਕਾਰਾਤਮਕ ਮਾਮਲੇ, 8 ਰਿਕਵਰੀ, 0 ਮੌਤ

ਫ਼ੈਕ੍ਟ ਸਮਾਚਾਰ ਸੇਵਾ
ਐਸ.ਏ.ਐਸ ਨਗਰ, ਜੁਲਾਈ 20
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68409 ਮਿਲੇ ਹਨ ਜਿਨ੍ਹਾਂ ਵਿੱਚੋਂ 67312 ਮਰੀਜ਼ ਠੀਕ ਹੋ ਗਏ ਅਤੇ 41 ਕੇਸ ਐਕਟੀਵ ਹਨ । ਜਦਕਿ 1056 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 8 ਮਰੀਜ਼ ਠੀਕ ਹੋਏ ਹਨ ਅਤੇ 5 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ, ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ ,ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ  ਸ਼ਾਮਲ ਹਨ।

Gharuan-2 Kharar – 1 Mohali – 2 Total Positive Count – 68409 Total Cured – 67312 Total Active – 41 Total Deaths – 1056

More from this section