ਪੰਜਾਬ

6 ਸਕਾਰਾਤਮਕ ਮਾਮਲੇ, 21 ਰਿਕਵਰੀ, 1 ਮੌਤ

ਫ਼ੈਕ੍ਟ ਸਮਾਚਾਰ ਸੇਵਾ
ਐਸ.ਏ.ਐਸ ਨਗਰ, ਜੁਲਾਈ 09
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68359 ਮਿਲੇ ਹਨ ਜਿਨ੍ਹਾਂ ਵਿੱਚੋਂ 67170 ਮਰੀਜ਼ ਠੀਕ ਹੋ ਗਏ ਅਤੇ 135 ਕੇਸ ਐਕਟੀਵ ਹਨ । ਜਦਕਿ 1054 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 21 ਮਰੀਜ਼ ਠੀਕ ਹੋਏ ਹਨ ਅਤੇ 6 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 1 ਮਰੀਜ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ , ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ , ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ ਸ਼ਾਮਲ ਹਨ।
Dhakoli -1
Gharuan-1
Kharar-2
Mohali-2
Total Positive Count – 68359
Total Cured – 67170
Total Active – 135
Total Deaths – 1054