ਦੇਸ਼-ਦੁਨੀਆ

ਕੁਪਵਾੜਾ ‘ਚ 7 ਕਿਲੋ ਨਸ਼ੀਲਾ ਪਦਾਰਥ ਬਰਾਮਦ , ਔਰਤ ਸਮੇਤ ਤਿੰਨ ਲੋਕ ਗ੍ਰਿਫ਼ਤਾਰ

ਫੈਕਟ ਸਮਾਚਾਰ ਸੇਵਾ

ਸ੍ਰੀਨਗਰ , ਮਈ 28

ਸੁਰੱਖਿਆ ਬਲਾਂ ਨੇ ਜ਼ਿਲ੍ਹਾ ਕੁਪਵਾੜਾ ਵਿੱਚ ਇੱਕ ਆਪਰੇਸ਼ਨ ਦੌਰਾਨ ਨਸ਼ੀਲੇ ਪਦਾਰਥਾਂ ਦੇ ਅੱਤਵਾਦ ਵਿਰੁੱਧ ਵੱਡੀ ਸਫਲਤਾ ਹਾਸਲ ਕੀਤੀ ਹੈ। ਕੁਪਵਾੜਾ ਪੁਲਿਸ ਅਤੇ ਸੈਨਾ ਦੇ 7 ਆਰਆਰ ਨੇ ਸੰਧਾਨਾ ਟਾਪ ‘ਤੇ ਰੁਟੀਨ ਚੈਕਿੰਗ ਦੌਰਾਨ ਇੱਕ ਵਾਹਨ ਤੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਆਈਈਡੀ ਬਰਾਮਦ ਕੀਤੀ ਹੈ। ਇਸ ਖੇਪ ਦੇ ਨਾਲ ਸੁਰੱਖਿਆ ਬਲਾਂ ਨੇ ਇੱਕ ਔਰਤ ਸਮੇਤ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ।

ਫੜੇ ਗਏ ਵਿਅਕਤੀਆਂ ਤੋਂ ਪੁਲਿਸ ਪੁੱਛਗਿੱਛ ਕਰ ਰਹੀ ਹੈ ਕਿ ਉਹ ਨਸ਼ੀਲੇ ਪਦਾਰਥ ਅਤੇ ਆਈਈਡੀ ਕਿੱਥੋਂ ਪ੍ਰਾਪਤ ਕਰ ਰਹੇ ਸਨ ਅਤੇ ਕਿੱਥੇ ਪਹੁੰਚਾਉਣੇ ਸਨ। ਪੁਲੀਸ ਨੇ ਦੱਸਿਆ ਕਿ ਪੁਲੀਸ ਤੇ ਫ਼ੌਜ ਦੀ ਸਾਂਝੀ ਟੀਮ ਨੇ ਵਾਹਨਾਂ ਦੀ ਚੈਕਿੰਗ ਲਈ ਸਾਧਨਾ ਟਾਪ ’ਤੇ ਨਾਕਾ ਲਾਇਆ ਹੋਇਆ ਸੀ। ਚੌਕੀ ‘ਤੇ ਇੱਕ ਐਲਪੀ ਟਰੱਕ ਨੂੰ ਰੋਕਿਆ ਗਿਆ। ਟਰੱਕ ਵਿੱਚ ਇੱਕ ਔਰਤ ਸਮੇਤ ਦੋ ਵਿਅਕਤੀ ਬੈਠੇ ਸਨ। ਉਨ੍ਹਾਂ ਨੇ ਸੋਚਿਆ ਕਿ ਮਹਿਲਾ ਦੇ ਬੈਠੀ ਹੋਣ ਕਾਰਨ ਉਨ੍ਹਾਂ ਨੂੰ ਬਿਨਾਂ ਜਾਂਚ ਦੇ ਭੇਜ ਦਿੱਤਾ ਜਾਵੇਗਾ ਪਰ ਸਿਪਾਹੀਆਂ ਨੂੰ ਕੁਝ ਸ਼ੱਕ ਹੋਇਆ ਅਤੇ ਜਦੋਂ ਉਨ੍ਹਾਂ ਨੇ ਗੱਡੀ ਦੀ ਚੈਕਿੰਗ ਕੀਤੀ ਤਾਂ ਉਨ੍ਹਾਂ ਨੂੰ ਗੱਡੀ ‘ਚ ਭਾਰੀ ਮਾਤਰਾ ‘ਚ ਨਸ਼ੀਲੇ ਪਦਾਰਥ ਅਤੇ ਆਈ.ਈ.ਡੀ. ਬਰਾਮਦ ਕੀਤੀ ਗਈ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਟਰੱਕ ਨੂੰ ਜੇ.ਕੇ.01ਏਐਨ-8218 ਇਮਤਿਆਜ਼ ਅਹਿਮਦ ਪੁੱਤਰ ਹਬੀਬੁੱਲਾ ਖਾਨ ਵਾਸੀ ਚਿਤਰਕੋਟ ਕਰਨਾਹ ਚਲਾ ਰਿਹਾ ਸੀ। ਤਫ਼ਤੀਸ਼ ਦੌਰਾਨ ਜਵਾਨਾਂ ਨੇ ਟਰੱਕ ਵਿੱਚੋਂ ਸੱਤ ਪੇਟੀ ਹੈਰੋਇਨ, ਸੱਤ ਕਿਲੋ ਆਈਈਡੀ ਦੇ ਦੋ ਪੈਕੇਟ ਬਰਾਮਦ ਕੀਤੇ। ਮੁੱਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਇਸ ਨਸ਼ੀਲੇ ਪਦਾਰਥ ਅਤੇ ਆਈਈਡੀ ਨੂੰ ਕਸ਼ਮੀਰ ਦੇ ਹੋਰ ਹਿੱਸਿਆਂ ਵਿੱਚ ਪਹੁੰਚਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।

ਪੁਲਸ ਨੇ ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ। ਗ੍ਰਿਫ਼ਤਾਰ ਕੀਤੇ ਗਏ ਹੋਰਨਾਂ ਵਿਅਕਤੀਆਂ ਵਿੱਚ ਗੁਲਾਮ ਨਬੀ ਪੁੱਤਰ ਆਸ਼ਿਕ ਅਲੀ ਅਤੇ ਸ਼ਮਸ ਬੇਗਮ ਪਤਨੀ ਜ਼ਾਕਿਰ ਹੁਸੈਨ, ਸਾਰੇ ਵਾਸੀ ਚਿਤਰਕੋਟ ਤੰਗਦਾਰ ਸ਼ਾਮਲ ਹਨ। ਪੁਲਿਸ ਦਾ ਕਹਿਣਾ ਹੈ ਕਿ ਇਹ ਤਿੰਨੋਂ ਅੱਤਵਾਦੀ ਗਤੀਵਿਧੀਆਂ ਦੀ ਮਦਦ ਅਤੇ ਹੱਲਾਸ਼ੇਰੀ ਦੇਣ ਲਈ ਵਾਦੀ ਦੇ ਹੋਰ ਹਿੱਸਿਆਂ ਵਿੱਚ ਨਸ਼ੀਲੇ ਪਦਾਰਥ ਅਤੇ ਆਈਈਡੀ ਪਹੁੰਚਾ ਰਹੇ ਸਨ। ਇਸ ਸਬੰਧੀ ਥਾਣਾ ਕਰਨਾਲ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਇਨ੍ਹਾਂ ਲੋਕਾਂ ਤੋਂ ਪੁੱਛਗਿੱਛ ਕਰਨ ‘ਤੇ ਵੱਡੇ ਨੈੱਟਵਰਕ ਦਾ ਪਤਾ ਲਗਾਇਆ ਜਾ ਸਕਦਾ ਹੈ।

Facebook Page:https://www.facebook.com/factnewsnet

See videos:https://www.youtube.com/c/TheFACTNews/videos