ਪੰਜਾਬ

80 ਜਣਿਆਂ ਨੇ ਕੋਰੋਨਾ ਤੇ ਫਤਿਹ ਹਾਸਿਲ ਕੀਤੀ

ਫ਼ੈਕ੍ਟ ਸਮਾਚਾਰ ਸੇਵਾ
ਸੰਗਰੂਰ,  ਜੂਨ 3
ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 80 ਪਾਜਿਟਿਵ ਮਰੀਜ਼ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਸਿਹਤਯਾਬ ਹੋਏ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ 61 ਮਰੀਜ਼ਾਂ ਨੇ ਹੋਮ ਆਈਸੋਲੇਸ਼ਨ ਤੋਂ , 3 ਮਰੀਜ਼ ਮਲੇਰਕੋਟਲਾ ਜੇਲ੍ਹ ਤੋਂ, 11 ਮਰੀਜ਼ ਲੁਧਿਆਣਾ ਜੇਲ੍ਹ ਤੋਂ ਅਤੇ 5 ਮਰੀਜ਼ ਬਠਿੰਡਾ ਜੇਲ੍ਹ ਤੋਂ ਕੋਰੋਨਾ ਨੂੰ ਹਰਾਇਆ। ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ ’ਚ ਵੱਡੀ ਕਾਮਯਾਬੀ ਹੈ ਪਰ ਇਸ ਤੋਂ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਥੋੜ੍ਹੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ।

More from this section