ਫ਼ਿਲਮੀ ਗੱਲਬਾਤ

ਦਿੱਲੀ ‘ਚ ਟੈਕਸ ਫ੍ਰੀ ਹੋਈ ਫ਼ਿਲਮ ’83’

ਫੈਕਟ ਸਮਾਚਾਰ ਸੇਵਾ
ਮੁੰਬਈ , ਦਸੰਬਰ 22

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਣਬੀਰ ਸਿੰਘ, ਦੀਪਿਕਾ ਪਾਦੂਕੌਣ, ਐਮੀ ਵਿਰਕ ਤੇ ਹਾਰਡੀ ਸੰਧੂ ਸਟਾਰਰ ਫ਼ਿਲਮ ’83’ ਨੂੰ ਦਿੱਲੀ ‘ਚ ਟੈਕਸ ਮੁਕਤ ਕਰ ਦਿੱਤਾ ਗਿਆ ਹੈ। ਹੁਣ ਰਾਜਧਾਨੀ ਦੇ ਲੋਕ ਅਸਾਨੀ ਨਾਲ ਇਹ ਫ਼ਿਲਮ ਵੇਖ ਸਕਣਗੇ ਅਤੇ ਇਸ ਲਈ ਉਨ੍ਹਾਂ ਨੂੰ ਸਿਰਫ਼ ਟਿਕਟ ਦੇ ਹੀ ਪੈਸੇ ਖਰਚਣੇ ਪੈਣਗੇ। ਦਿੱਲੀ ਸਰਕਾਰ ਵੱਲੋਂ ਫ਼ਿਲਮ ’83’ ਨੂੰ ਰਾਜਧਾਨੀ ‘ਚ ਟੈਕਸ ਫ੍ਰੀ ਕਰਨ ਦਾ ਐਲਾਨ ਕੀਤਾ ਗਿਆ ਹੈ।

ਦਿੱਲੀ ਸਰਕਾਰ ਵੱਲੋਂ ਇਸ ਫ਼ਿਲਮ ਨੂੰ ਟੈਕਸ ਫ੍ਰੀ ਕੀਤੇ ਜਾਣ ਨੂੰ ਲੈ ਕੇ ਕਬੀਰ ਖ਼ਾਨ ਨੇ ਦਿੱਲੀ ਦੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਹੈ। ਨਿਰਦੇਸ਼ਕ ਕਬੀਰ ਖ਼ਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ ‘ਚ ਉਨ੍ਹਾਂ ਨੇ ਲਿਖਿਆ, ”ਧੰਨਵਾਦ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ।” ਫ਼ਿਲਮ ’83’ 24 ਦਸੰਬਰ ਦਿਨ ਸ਼ੁੱਕਰਵਾਰ ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ।

Facebook Page: https://www.facebook.com/factnewsnet

See videos: https://www.youtube.com/c/TheFACTNews/videos