95 ਪਾਜੀਟਿਵ ਮਰੀਜ਼ ਕੋਰੋਨਾ ਨੂੰ ਹਰਾ ਕੇ ਸਿਹਤਯਾਬ ਹੋਏ-ਡਿਪਟੀ ਕਮਿਸ਼ਨਰ

ਫ਼ੈਕ੍ਟ ਸਮਾਚਾਰ ਸੇਵਾ
ਸੰਗਰੂਰ,  ਅਪ੍ਰੈਲ 23
ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜਿਲ਼ੇ ’ਚ ਅੱਜ ਮਿਸ਼ਨ ਫਤਿਹ ਤਹਿਤ  95 ਪਾਜਿਟਿਵ ਮਰੀਜ਼ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਸਿਹਤਯਾਬ ਹੋਏ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਨੇ ਦਿੱਤੀ। ਉਨਾਂ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ 77 ਮਰੀਜ਼ਾਂ ਨੇ ਹੋਮਆਈਸੋਲੇਸ਼ਨ , 1 ਮਰੀਜ਼ ਮਧੂ ਹਸਪਤਾਲ ਪਟਿਆਲਾ ਤੋਂ, 10 ਮਰੀਜ਼ ਜੇਲ੍ਹ ਲੁਧਿਆਣਾ ਤੋਂ, 1 ਮਰੀਜ਼ ਪੀ.ਜੀ.ਆਈ ਤੋਂ, 1 ਮਰੀਜ਼ ਕੋਲੰਬੀਆਂ ਏਸ਼ੀਆ ਪਟਿਆਲਾ ਤੋਂ, 2 ਮਰੀਜ਼ ਵਰਧਮਾਨ ਹਸਪਤਾਲ ਪਟਿਆਲਾ ਤੋਂ, 1 ਮਰੀਜ਼ ਗਰੇਸ਼ੀਅਨ ਮੋਹਾਲੀ ਤੋਂ, 1 ਮਰੀਜ਼ ਸੀ.ਐਮ.ਸੀ ਲੁਿਧਆਣਾ ਤੋਂ ਅਤੇ 1 ਮਰੀਜ਼ ਡੀ.ਐਮ.ਸੀ ਲੁਧਿਆਣਾ ਤੋਂ ਇਲਾਜ ਦੌਰਾਨ ਕਰੋਨਾ ਨੂੰ ਹਰਾ ਕੇ ਸਿਹਤਯਾਬ ਹੋਏ। ਉਨਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ ’ਚ ਵੱਡੀ ਕਾਮਯਾਬੀ ਹੈ ਪਰ ਇਸ ਤੋਂ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਥੋੜੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ। ਉਨਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ’ਤੇ ਮਾਸਕ ਜ਼ਰੂਰ ਪਾਉਣ। ਉਨਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।

More from this section